Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ ਵਾਲੀਆਂ ਤਸਵੀਰਾਂ ਵੇਖ ਫੈਨਜ਼ ਹੋਏ ਹੈਰਾਨ, ਦਿਲਜੀਤ ਨੇ ਇਮਤਿਆਜ਼ ਅਲੀ ਨਾਲ ਤਸਵੀਰ ਸਾਂਝੀ ਕਰ ਆਖੀ ਇਹ ਗੱਲ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਚਮਕੀਲਾ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। ਇੱਕ ਵਾਰ ਫਿਰ ਤੋਂ ਦਿਲਜੀਤ ਨੇ ਆਪਣੇ ਚਮਕੀਲਾ ਲੁੱਕ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਗਿਆ।
Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ ਵਾਲੀਆਂ ਤਸਵੀਰਾਂ ਵੇਖ ਫੈਨਜ਼ ਹੋਏ ਹੈਰਾਨ, ਦਿਲਜੀਤ ਨੇ ਇਮਤਿਆਜ਼ ਅਲੀ ਨਾਲ ਤਸਵੀਰ ਸਾਂਝੀ ਕਰ ਆਖੀ ਇਹ ਗੱਲ
new pics in Chamkila looks: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਸਿਨੇਮਾ ਜਗਤ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਜਲਦ ਹੀ ਦਿਲਜੀਤ ਦੋਸਾਂਝ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਈਓਪਿਕ ਦੇ ਵਿੱਚ ਨਜ਼ਰ ਆਉਣ ਵਾਲੇ ਹਨ। ਹੁਣ ਦਿਲਜੀਤ ਨੇ ਫ਼ਿਲਮ ਦੇ ਸੈੱਟ ਤੋਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਦਿਲਜੀਤ ਨੇ ਆਪਣੀ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਹੁਣ ਦਿਲਜੀਤ ਨੇ ਫ਼ਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਨਾਲ ਆਪਣੀ ਚਮਕੀਲਾ ਲੁੱਕ ਦੀ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਤੁਸੀ ਵੀ ਹੈਰਾਨ ਰਹਿ ਜਾਵੋਗੇ।
ਦਿਲਜੀਤ ਦੋਸਾਂਝ ਨੇ ਇਹ ਤਸਵੀਰ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਟ ਉੱਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਲਈ ਖ਼ਾਸ ਸੰਦੇਸ਼ ਵੀ ਲਿਖਿਆ। ਦਿਲਜੀਤ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "ਇਮਤਿਆਜ਼ ਸਰ ਬਹੁਤ ਪਿਆਰ ਜੀ... ਬਹੁਤ ਕੁਝ ਸਿਖਿਆ ਤੁਹਾਡੇ ਕੋਲੋਂ...ਬਾਬਾ ਚੜ੍ਹਦੀ ਕਲਾ 'ਚ ਰੱਖੇ ????????... ਪਰਿਣੀਤੀ ਚੋਪੜਾ ਕਮਾਲ ਅਦਾਕਾਰਾ.. ਤੇ ਗਾਇਕਾ ਬਹੁਤ ਹੀ ਚੰਗਾ ਲੱਗਾ ਤੁਹਾਡੇ ਨਾਲ ਕੰਮ ਕਰ ਕੇ... ਸਾਰੇ ਫ਼ਿਲਮ ਕਰੂ ਦਾ ਦਿਲੋਂ ਧੰਨਵਾਦ... ਬਹੁਤ ਮਿਹਨਤ ਕੀਤੀ ਸਾਰਿਆਂ ਨੇ...????????... ਭੁੱਲ ਚੁੱਕ ਲਈ ਮੁਆਫੀ...????????। "

ਦਿਲਜੀਤ ਦੋਸਾਂਝ ਦੀ ਇਸ ਪੋਸਟ 'ਤੇ ਫੈਨਜ਼ ਦੇ ਨਾਲ-ਨਾਲ ਹੋਰ ਕਈ ਫ਼ਿਲਮੀ ਸਿਤਾਰੇ ਵੀ ਕਮੈਂਟ ਕਰ ਰਹੇ ਹਨ। ਗਾਇਕ ਜ਼ੈਜੀ ਬੀ ਨੇ ਕਮੈਂਟ ਕਰ ਲਿਖਿਆ, ਖਿੱਚ ਕੇ ਰੱਖ ਕੰਮ ਬਰੋ... ਇੱਕ ਫੈਨ ਨੇ ਕਿਹਾ, ਪੰਜਾਬ ਦੇ ਆਉਣ ਆਲੇ ਇਤਿਹਾਸ ਦਾ ਚਮਕਦਾ ਹੀਰਾ ਦਿਲਜੀਤ ਦੁਸਾਂਝ ❤️ love u brother...। ਦੱਸ ਦਈਏ ਕਿ ਇਸ ਫ਼ਿਲਮ ਵਿੱਚ ਦਿਲਜੀਤ ਤੇ ਪਰੀਣੀਤੀ ਚੋਪੜਾ ਪਹਿਲੀ ਵਾਰ ਸਕ੍ਰੀਨ ਸਪੇਸ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਫੈਨਜ਼ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
