Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ 'ਚ ਇੱਕ ਹੋਰ ਤਸਵੀਰ ਹੋਈ ਵਾਇਰਲ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਦਿਲਜੀਤ ਦੋਸਾਂਝ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਦੇ ਨਾਲ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ।
Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ 'ਚ ਇੱਕ ਹੋਰ ਤਸਵੀਰ ਹੋਈ ਵਾਇਰਲ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Diljit Dosanjh in Chamkila Look: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ ਸੁਰਖੀਆਂ 'ਚ ਹਨ। ਜਦੋਂ ਤੋਂ ਦਿਲਜੀਤ ਨੇ ਪ੍ਰਸਿੱਧ ਲੋਕ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਦਿਲਜੀਤ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਇਹੀ ਨਹੀਂ ਦਿਲਜੀਤ ਦੀਆਂ ਚਮਕੀਲਾ ਲੁੱਕ 'ਚ ਕਈ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਦੇ ਨਾਲ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਸ਼ੁਰੂ ਕਰ ਚੁੱਕੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ।
ਇਸ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਲਜੀਤ ਫ਼ਿਲਮ ਚਮਕੀਲਾ ਦੀ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਦਿਲਜੀਤ ਚਮਕੀਲਾ ਦੇ ਲੁੱਕ 'ਚ ਨਜ਼ਰ ਆ ਰਹੇ ਹਨ। ਦਿਲਜੀਤ ਨੂੰ ਚਮਕੀਲਾ ਦਾ ਲੁੱਕ ਵਿੱਚ ਪਛਾਨਣਾ ਕਾਫੀ ਮੁਸ਼ਕਲ ਹੋ ਰਿਹਾ ਹੈ। ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਫੈਨਜ਼ ਦਿਲਜੀਤ ਦੀ ਚਮਕੀਲਾ ਲੁੱਕ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਦਿਲਜੀਤ ਤੇ ਚਮਕੀਲੇ 'ਚ ਫਰਕ ਕਰਨਾ ਮੁਸ਼ਕਲ ਹੈ।
ਨਵੀਂ ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਦਿਲਜੀਤ ਨੂੰ ਚਮਕੀਲਾ ਦੇ ਇਸ ਨਵੇਂ ਲੁੱਕ ਵਿੱਚ ਵੇਖ ਕੇ ਫੈਨਜ਼ ਬੇਹੱਦ ਹੈਰਾਨ ਹਨ। ਇਸ ਵਾਇਰਲ ਹੋ ਰਹੀ ਵੀਡੀਓ 'ਤੇ ਕਈ ਲੋਕ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਦਾ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਦੀ ਇਹ ਵੀਡੀਓ ਤੇ ਤਸਵੀਰਾਂ ਵੇਖਣ ਤੋਂ ਬਾਅਦ ਚਮਕੀਲੇ ਅਤੇ ਦਿਲਜੀਤ 'ਚ ਫਰਕ ਕਰਨਾ ਮੁਸ਼ਕਲ ਹੈ। ਕਿਉਂਕਿ ਦਿਲਜੀਤ ਹੁਬਹੂ ਚਮਕੀਲਾ ਵਾਂਗ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਮਸ਼ਹੂਰ ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਹੋਇਆ ਦਿਹਾਂਤ
ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਚਮਕੀਲਾ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫ਼ਿਲਮ 'ਚ ਉਨ੍ਹਾਂ ਦੇ ਨਾਲ ਨਿਸ਼ਾ ਬਾਨੋ ਤੇ ਪਰੀਣੀਤੀ ਚੋਪੜਾ ਵੀ ਨਜ਼ਰ ਆਉਣ ਵਾਲੀਆਂ ਹਨ। ਰਿਪੋਰਟਾਂ ਦੇ ਮੁਤਾਬਕ ਪਰੀਣੀਤੀ ਦਿਲਜੀਤ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਦਿਲਜੀਤ ਨਿਮਰਤ ਖ਼ਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਮਈ 'ਚ ਰਿਲੀਜ਼ ਹੋਣ ਜਾ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
