ਪਹਿਲੀ ਵਾਰ ਦਿਲਜੀਤ ਦੋਸਾਂਝ ਦੀ ਪੁੱਤਰ ਦੇ ਨਾਲ ਤਸਵੀਰ ਆਈ ਸਾਹਮਣੇ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਦਿਲਜੀਤ ਦੋਸਾਂਝ ਅਜਿਹੇ ਕਲਾਕਾਰ ਹਨ ਜੋ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਦੇ ਵੀ ਕੁਝ ਵੀ ਸ਼ੇਅਰ ਨਹੀਂ ਕਰਦੇ । ਉਨ੍ਹਾਂ ਦੇ ਫੈਨ ਪੇਜ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ ।

Written by  Shaminder   |  March 01st 2023 02:59 PM  |  Updated: March 01st 2023 02:59 PM

ਪਹਿਲੀ ਵਾਰ ਦਿਲਜੀਤ ਦੋਸਾਂਝ ਦੀ ਪੁੱਤਰ ਦੇ ਨਾਲ ਤਸਵੀਰ ਆਈ ਸਾਹਮਣੇ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਦਿਲਜੀਤ ਦੋਸਾਂਝ (Diljit Dosanjh)ਅਜਿਹੇ ਕਲਾਕਾਰ ਹਨ ਜੋ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਦੇ ਵੀ ਕੁਝ ਵੀ ਸ਼ੇਅਰ ਨਹੀਂ ਕਰਦੇ । ਉਨ੍ਹਾਂ ਦੇ ਫੈਨ ਪੇਜ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ । ਜਿਸ ‘ਚ ਉਹ ਇੱਕ ਪਿਆਰੇ ਜਿਹੇ ਬੱਚੇ ਦੇ ਨਾਲ ਨਜ਼ਰ ਆ ਰਹੇ ਹਨ । ਪਰ ਪ੍ਰਸ਼ੰਸਕਾਂ ਦੇ ਵੱਲੋਂ ਦਿਲਜੀਤ ਦਾ ਪੁੱਤਰ ਕਹਿ ਕੇ ਇਸ ਤਸਵੀਰ ‘ਤੇ ਖੂਬ ਪਿਆਰ ਵਿਖਾਇਆ ਜਾ ਰਿਹਾ ਹੈ ।ਹੋਰ ਪੜ੍ਹੋ : ਸ਼ੈਰੀ ਮਾਨ ਨੇ ਮੁੜ ਤੋਂ ਪਰਮੀਸ਼ ਵਰਮਾ ‘ਤੇ ਸਾਧਿਆ ਨਿਸ਼ਾਨਾ, ਵੀਡੀਓ ਕੀਤਾ ਸਾਂਝਾ

ਪ੍ਰਸ਼ੰਸਕਾਂ ਨੇ ਕੀਤੇ ਕਮੈਂਟਸ 

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਦੋਵੇਂ ਪਿਉ ਪੁੱਤਰ ਸੋਹਣੇ ਨੇ’ । ਜਦੋਂਕਿ ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਕਿ ‘ਸੋ ਸਵੀਟ ਐਂਡ ਕਿਊਟ’ । ਕਈ ਪ੍ਰਸ਼ੰਸਕਾਂ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । ਸੋਸ਼ਲ ਮੀਡੀਆ ‘ਤੇ ਇਸ ਜੋੜੀ ਨੂੰ ਪਿਉ ਪੁੱਤਰ ਦੀ ਜੋੜੀ ਦੱਸਿਆ ਜਾ ਰਿਹਾ ਹੈ ।


 ਹੋਰ ਪੜ੍ਹੋ :  ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਦਿਲਜੀਤ ਮੀਡੀਆ ਤੋਂ ਦੂਰ ਰੱਖਦੇ ਹਨ ਪਰਿਵਾਰ 

ਦਿਲਜੀਤ ਦੋਸਾਂਝ ਆਪਣੇ ਪਰਿਵਾਰ ਬਾਰੇ ਮੀਡੀਆ ਦੇ ਸਾਹਮਣੇ ਕੁਝ ਵੀ ਕਹਿਣ ਤੋਂ ਬਚਦੇ ਹਨ । ਉਨ੍ਹਾਂ ਨੇ ਇੱਕ ਇੰਟਰਵਿਊ ‘ਚ ਵੀ ਦੱਸਿਆ ਸੀ ਕਿ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਨ੍ਹਾਂ ਨੇ ਬਹੁਤ ਕੁਝ ਬਰਦਾਸ਼ਤ ਕੀਤਾ ਹੈ । ਜਿਸ ਕਾਰਨ  ਉਹ ਕਦੇ ਵੀ ਆਪਣੇ ਪਰਿਵਾਰ ਦੇ ਬਾਰੇ ਕੁਝ ਵੀ ਸ਼ੇਅਰ ਨਹੀਂ ਕਰਦੇ । 


ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ 

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕੀ ਦੇ ਨਾਲ ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ । 
- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network