ਗੁਰਦਾਸ ਮਾਨ ਦੇ ਸ਼ੋਅ ‘ਚ ਪਹੁੰਚੇ ਗ੍ਰੇਟ ਖਲੀ, ਗੁਰਦਾਸ ਮਾਨ ਨੇ ਜੱਫੀ ਪਾ ਕੇ ਕੀਤਾ ਸਵਾਗਤ

ਗੁਰਦਾਸ ਮਾਨ ਦੇ ਸ਼ੋਅ ‘ਚ ਗ੍ਰੇਟ ਖਲੀ ਵੀ ਪਹੁੰਚੇ । ਜਿਉਂ ਹੀ ਸਟੇਜ ‘ਤੇ ਪਰਫਾਰਮ ਕਰਦੇ ਹੋਏ ਗੁਰਦਾਸ ਮਾਨ ਨੂੰ ਮਿਲਣ ਦੇ ਲਈ ਗ੍ਰੇਟ ਖਲੀ ਪਹੁੰਚੇ ਤਾਂ ਗੁਰਦਾਸ ਮਾਨ ਨੇ ਵੀ ਪੂਰੀ ਨਿਮਰਤਾ ਦੇ ਨਾਲ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ‘ਤੇ ਘੁੱਟ ਕੇ ਆਪਣੇ ਕਲਾਵੇ ‘ਚ ਗ੍ਰੇਟ ਖਲੀ ਨੂੰ ਲੈ ਲਿਆ ।

Written by  Shaminder   |  February 21st 2023 12:40 PM  |  Updated: February 21st 2023 12:40 PM

ਗੁਰਦਾਸ ਮਾਨ ਦੇ ਸ਼ੋਅ ‘ਚ ਪਹੁੰਚੇ ਗ੍ਰੇਟ ਖਲੀ, ਗੁਰਦਾਸ ਮਾਨ ਨੇ ਜੱਫੀ ਪਾ ਕੇ ਕੀਤਾ ਸਵਾਗਤ

ਗੁਰਦਾਸ ਮਾਨ (Gurdas Maan) ਪੰਜਾਬੀ ਇੰਡਸਟਰੀ ਦੇ ਬਾਬਾ ਬੋਹੜ ਮੰਨੇ ਜਾਂਦੇ ਹਨ । ਗੁਰਦਾਸ ਮਾਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਨ੍ਹਾਂ ਦੀਆਂ  ਨਵੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਇੱਕ ਸ਼ੋਅ ਦੇ ਦੌਰਾਨ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਦਾਦਾ ਸਾਹਿਬ ਫਾਲਕੇ ਅਵਾਰਡ ‘ਚ ਦਿੱਗਜ ਹਸਤੀਆਂ ਨੇ ਕੀਤੀ ਸ਼ਿਰਕਤ, ਰੇਖਾ ਅਤੇ ਆਲੀਆ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਗ੍ਰੁੇਟ ਖਲੀ ਪਹੁੰਚੇ ਗੁਰਦਾਸ ਮਾਨ ਦੇ ਸ਼ੋਅ ‘ਚ 

ਗੁਰਦਾਸ ਮਾਨ ਦੇ ਸ਼ੋਅ ‘ਚ ਗ੍ਰੇਟ ਖਲੀ (Great Khali)ਵੀ ਪਹੁੰਚੇ । ਜਿਉਂ ਹੀ ਸਟੇਜ ‘ਤੇ ਪਰਫਾਰਮ ਕਰਦੇ ਹੋਏ ਗੁਰਦਾਸ ਮਾਨ ਨੂੰ ਮਿਲਣ ਦੇ ਲਈ ਗ੍ਰੇਟ ਖਲੀ ਪਹੁੰਚੇ ਤਾਂ ਗੁਰਦਾਸ ਮਾਨ ਨੇ ਵੀ ਪੂਰੀ ਨਿਮਰਤਾ ਦੇ ਨਾਲ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ‘ਤੇ ਘੁੱਟ ਕੇ ਆਪਣੇ ਕਲਾਵੇ ‘ਚ ਗ੍ਰੇਟ ਖਲੀ ਨੂੰ ਲੈ ਲਿਆ ।

ਹੋਰ ਪੜ੍ਹੋ : ਸੋਨੂੰ ਨਿਗਮ ‘ਤੇ ਸ਼ੋਅ ਦੇ ਦੌਰਾਨ ਕੀਤਾ ਗਿਆ ਹਮਲਾ, ਵੀਡੀਓ ਹੋ ਰਿਹਾ ਵਾਇਰਲ

ਗੁਰਦਾਸ ਮਾਨ ਗ੍ਰੇਟ ਖਲੀ ਨੂੰ ਮਿਲ ਕੇ ਬਹੁਤ ਹੀ ਜ਼ਿਆਦਾ ਖੁਸ਼ ਹੋਏ । ਦੋਵਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ । 

ਗੁਰਦਾਸ ਮਾਨ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ 

 ਗੁਰਦਾਸ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਇਹ ਲਿਸਟ ਕਾਫੀ ਲੰਮੀ ਹੈ ।

ਉਨ੍ਹਾਂ ਨੇ ਛੱਲਾ, ਕੁੜੀਏ ਕਿਸਮਤ ਥੁੜੀਏ,ਮੁੜ-ਮੁੜ ਯਾਦ ਸਤਾਵੇ ਪਿੰਡ ਦੀਆਂ ਗਲੀਆਂ ਦੀ, ਸੱਜਣਾ ਵੇ ਸੱਜਣਾ, ਲੱਖ ਪ੍ਰਦੇਸੀ ਹੋਈਏ ਸਣੇ ਕਈ ਹਿੱਟ ਗੀਤ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network