ਗੁਰਜੀਤ ਸਿੰਘ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਚਾਹ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਗੁਰਜੀਤ ਸਿੰਘ (Gurjit Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਖੇਤਾਂ ਦੇ ਵਿੱਚ ਨਜ਼ਰ ਆ ਰਹੇ ਹਨ ਅਤੇ ਖੇਤਾਂ ‘ਚ ਚਾਹ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ ।

Reported by: PTC Punjabi Desk | Edited by: Shaminder  |  February 25th 2023 09:51 AM |  Updated: February 25th 2023 09:53 AM

ਗੁਰਜੀਤ ਸਿੰਘ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਚਾਹ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਗੁਰਜੀਤ ਸਿੰਘ (Gurjit Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਖੇਤਾਂ ਦੇ ਵਿੱਚ ਨਜ਼ਰ ਆ ਰਹੇ ਹਨ ਅਤੇ ਖੇਤਾਂ ‘ਚ ਚਾਹ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਬੱਚੇ ਦਾ ਵੀਡੀਓ, ਰਾਤ ਨੂੰ 11 ਵਜੇ ਤੱਕ ਅੰਮ੍ਰਿਤਸਰ ‘ਚ ਵੇਚਦਾ ਹੈ ਪਾਪੜ

ਇਸ ਵੀਡੀਓ ਦੇ ਬੈਕਗਰਾਊਂਡ ‘ਚ ਸਿੱਧੂ ਮੂਸੇਵਾਲਾ ਦਾ ਗੀਤ ‘ਮਾੜੀ ਜੱਟ ਦੀ ਹਿੰਡ ਕੁੜੇ’ ਚੱਲ ਰਿਹਾ ਹੈ । ਵੀਡੀਓ ‘ਚ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਪੋਤੇ ਦੇ ਜਨਮ ਮਗਰੋਂ ‘ਬਾਬਾ ਮੁਰਾਦ ਸ਼ਾਹ’ ਦੇ ਦਰਬਾਰ ‘ਚ ਹਾਜ਼ਰੀ ਲਵਾਉਣ ਪਹੁੰਚੇ ਗੁਰਦਾਸ ਮਾਨ ਵੇਖੋ ਤਸਵੀਰਾਂ

ਕੁਝ ਦਿਨ ਪਹਿਲਾਂ ਗੁਰਜੀਤ ਅਤੇ ਜਸਪਿੰਦਰ ਚੀਮਾ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ ਹੈ । ਜਿਸ ਦੀਆਂ ਤਸਵੀਰਾਂ ਵੀ ਇਸ ਜੋੜੀ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ । ਇਸ ਤੋਂ ਇਹ ਜੋੜੀ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਦੋਵਾਂ ਦੇ ਵੱਲੋਂ ਆਪਣੀ ਕਿਊਟ ਜਿਹੀ ਧੀ ਦੇ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਜਾਂਦੇ ਹਨ । 

ਗੁਰਜੀਤ ਸਿੰਘ ਇੱਕ ਵਧੀਆ ਐਂਕਰ

ਗੁਰਜੀਤ ਸਿੰਘ ਇੱਕ ਵਧੀਆ ਐਂਕਰ ਹਨ ਅਤੇ ਆਪਣੀ ਆਵਾਜ਼ ‘ਚ ਉਹ ਗੀਤ ਵੀ ਰਿਲੀਜ਼ ਕਰ ਚੁੱਕੇ ਹਨ । ਉਨ੍ਹਾਂ ਦੀ ਪਤਨੀ ਜਸਪਿੰਦਰ ਚੀਮਾ ਵੀ ਇੱਕ ਵਧੀਆ ਅਦਾਕਾਰਾ ਹੈ । ਉਹ ਗੇਲੋ, ਸਾਵੀ, ਕੰਬਦੀ ਡਿਓਢੀ, ਇੱਕ ਕੁੜੀ ਪੰਜਾਬ ਦੀ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । 

- PTC PUNJABI


Popular Posts