ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਵਿਵਾਦ ‘ਚ ਕੰਗਨਾ ਰਣੌਤ ਨੇ ਆਖੀ ਵੱਡੀ ਗੱਲ, ਕਿਹਾ ‘ਦੋ ਸਾਲ ਪਹਿਲਾਂ ਕਰ ਦਿੱਤੀ ਸੀ ਭਵਿੱਖਬਾਣੀ’

ਅੰਮ੍ਰਿਤਸਰ ਦੇ ਅਜਨਾਲਾ ‘ਚ ਬੀਤੇ ਦਿਨ ਅੰਮ੍ਰਿਤਪਾਲ ਸਿੰਘ (Amritpal singh) ਦੇ ਸਮਰਥਕਾਂ ਦੇ ਵਿਵਾਦ ਤੋਂ ਬਾਅਦ ਕੰਗਨਾ ਰਣੌਤ ਦਾ ਟਵੀਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਅਦਾਕਾਰਾ ਕੰਗਨਾ ਰਣੌਤ (Kangna Ranaut)ਨੇ ਵੀ ਇਸ ਮੁੱਦੇ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ।

Written by  Shaminder   |  February 25th 2023 12:13 PM  |  Updated: February 25th 2023 12:20 PM

ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਵਿਵਾਦ ‘ਚ ਕੰਗਨਾ ਰਣੌਤ ਨੇ ਆਖੀ ਵੱਡੀ ਗੱਲ, ਕਿਹਾ ‘ਦੋ ਸਾਲ ਪਹਿਲਾਂ ਕਰ ਦਿੱਤੀ ਸੀ ਭਵਿੱਖਬਾਣੀ’

ਅੰਮ੍ਰਿਤਸਰ ਦੇ ਅਜਨਾਲਾ ‘ਚ ਬੀਤੇ ਦਿਨ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਮਰਥਕਾਂ ਦੇ ਵਿਵਾਦ ਤੋਂ ਬਾਅਦ ਕੰਗਨਾ ਰਣੌਤ (Kangna Ranaut) ਦਾ ਟਵੀਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਮੁੱਦੇ ‘ਤੇ  ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ । ਆਓ ਜਾਣਦੇ ਹਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀ ਬਿਆਨ ਦਿੱਤਾ ਹੈ ਅਦਾਕਾਰਾ ਨੇ । 


ਹੋਰ ਪੜ੍ਹੋ : ਗੁਰਜੀਤ ਸਿੰਘ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਚਾਹ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ

ਕੰਗਨਾ ਰਣੌਤ ਦਾ ਟਵੀਟ

ਕੰਗਨਾ ਰਣੌਤ ਅਜਿਹੀ ਅਦਾਕਾਰਾ ਹੈ ਜੋ ਹਰ ਮੁੱਦੇ ‘ਤੇ ਆਪਣੀ ਬੇਬਾਕ ਰਾਇ ਰੱਖਦੀ ਹੈ । ਉਸ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੰਜਾਬ ‘ਚ ਹੋਈ ਇਸ ਘਟਨਾ ਨੂੰ ਲੈ ਕੇ ਪ੍ਰਤੀਕਰਮ ਦਿੱਤਾ ਹੈ । ਅਦਕਾਰਾ ਨੇ ਲਿਖਿਆ ਕਿ ‘ਪੰਜਾਬ ‘ਚ ਜੋ ਵੀ ਕੁਝ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ ਸੀ ।


ਹੋਰ ਪੜ੍ਹੋ : ਲੋਕਾਂ ਦੇ ਘਰਾਂ ਦੇ ਬਾਹਰ ਟੂਣੇ ਕਰ ਦਿੰਦੇ ਸਨ ਕਪਿਲ ਸ਼ਰਮਾ, ਮਾਂ ਨੇ ਸਾਂਝਾ ਕੀਤਾ ਦਿਲਚਸਪ ਕਿੱਸਾ

ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ ਅਤੇ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਹੁਣ ਸਮਾਂ ਆ ਗਿਆ ਹੈ ਕਿ ਗੈਰ ਖਾਲਿਸਤਾਨੀ ਸਿੱਖ ਆਪਣੀ ਸਥਿਤੀ ਅਤੇ ਇਰਾਦੇ ਨੂੰ ਸਪੱਸ਼ਟ ਕਰਨ’। 


ਕਿਸਾਨ ਅੰਦੋਲਨ ਦੌਰਾਨ ਵੀ ਦਿੱਤੇ ਸਨ ਬਿਆਨ 

ਅਦਾਕਾਰਾ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਕਈ ਬਿਆਨ ਦਿੱਤੇ ਸਨ । ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਨਾ ਰਣੌਤ ਨੇ ਇੱਕ ਬਜ਼ੁਰਗ ਬੀਬੀ ‘ਤੇ ਵੀ ਤੰਜ਼ ਕੱਸਿਆ ਸੀ । ਜਿਸ ਤੋਂ ਬਾਅਦ ਲੋਕਾਂ ਦੇ ਵਿਰੋਧ ਦਾ ਸਾਹਮਣਾ ਅਦਾਕਾਰਾ ਨੂੰ ਕਰਨਾ ਪਿਆ ਸੀ । 

- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network