Kapil Sharma: ਕਪਿਲ ਸ਼ਰਮਾ ਸਟਾਰਰ ਫ਼ਿਲਮ ‘Zwigato’ ਦਾ ਟ੍ਰੇਲਰ ਹੋਇਆ ਰਿਲੀਜ਼, ਕਾਮੇਡੀ ਦੀ ਬਜਾਏ ਗੰਭੀਰ ਕਿਰਦਾਰ 'ਚ ਨਜ਼ਰ ਆਏ ਕਪਿਲ
ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਮੋਸਟ ਅਵੇਟਿਡ ਫ਼ਿਲਮ 'ਜਵਿਗਾਟੋ' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਕਪਿਲ ਦੀ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ ਦਾ ਟ੍ਰੇਲਰ ਵੇਖ ਹਰ ਕੋਈ ਭਾਵੁਕ ਹੋ ਗਿਆ।
Kapil Sharma: ਕਪਿਲ ਸ਼ਰਮਾ ਸਟਾਰਰ ਫ਼ਿਲਮ ‘Zwigato’ ਦਾ ਟ੍ਰੇਲਰ ਹੋਇਆ ਰਿਲੀਜ਼, ਕਾਮੇਡੀ ਦੀ ਬਜਾਏ ਗੰਭੀਰ ਕਿਰਦਾਰ 'ਚ ਨਜ਼ਰ ਆਏ ਕਪਿਲ
Film ‘Zwigato’ trailer out: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜਵਿਗਾਟੋ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਆਪਣੀ ਫ਼ਿਲਮ ਦੀ ਰਿਲੀਜ਼ ਡੇਟ ਤੋਂ ਬਾਅਦ ਕਪਿਲ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖ਼ਤਮ ਕਰ ਦਿੱਤਾ ਹੈ। ਕਿਉਂਕਿ ਉਨ੍ਹਾਂ ਦੀ ਫ਼ਿਲਮ 'ਜਵਿਗਾਟੋ' ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਬਹੁਤ ਖੁਸ਼ ਹਨ।

ਕਪਿਲ ਸ਼ਰਮਾ ਦੇਸ਼ ਦੇ ਸਭ ਤੋਂ ਪਸੰਦੀਦਾਕਾਮੇਡੀਅਨਾਂ ਵਿੱਚ ਗਿਣੇ ਜਾਂਦੇ ਹਨ। ਕੁਝ ਹੀ ਸਾਲਾਂ 'ਚ ਕਪਿਲ ਨੇ ਕਾਮੇਡੀ ਦੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਕਾਮੇਡੀ ਅਤੇ ਗਾਇਕੀ ਤੋਂ ਬਾਅਦ ਹੁਣ ਕਪਿਲ ਜਲਦ ਹੀ ਅਦਾਕਾਰੀ ਦੇ ਖ਼ੇਤਰ 'ਚ ਬਤੌਰ ਲੀਡ ਐਕਟਰ ਆਪਣੀ ਕਿਸਮਤ ਅਜਮਾਉਣ ਜਾ ਰਹੇ ਹਨ।
ਹਾਲ ਹੀ ਵਿੱਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਫ਼ਿਲਮ 'ਜਵਿਗਾਟੋ' ਨਾਸ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ । ਇਸ ਪੋਸਟ ਦੇ ਵਿੱਚ ਉਨ੍ਹਾਂ ਨੇ ਫੈਨਜ਼ ਨੂੰ ਉਨ੍ਹਾਂ ਦੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੱਤੀ ਹੈ।
ਫ਼ਿਲਮ 'ਜਵਿਗਾਟੋ' ਦਾ ਟ੍ਰੇਲਰ
ਇਸ ਫ਼ਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਵੀਡੀਓ ਦੇ ਵਿੱਚ, ਕਪਿਲ ਸ਼ਰਮਾ ਇੱਕ ਫੂਡ ਡਿਲਵਰੀ ਬੁਆਏ ਦੇ ਕਿਰਦਾਰ ਵਿੱਚ ਨਜ਼ਰ ਆਏ। ਅਕਸਰ ਕਾਮੇਡੀ ਕਰਨ ਵਾਲੇ ਕਪਿਲ ਸ਼ਰਮਾ ਪਹਿਲੀ ਵਾਰ ਇੱਕ ਸੰਜ਼ੀਦਾ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ। ਇਹ ਫ਼ਿਲਮ ਇੱਕ ਫੂਡ ਡਿਲਵਰੀ ਬੁਆਏ ਦੀ ਜ਼ਿੰਦਗੀ 'ਤੇ ਅਧਾਰਿਤ ਹੈ। ਜੋ ਕਿ ਆਪਣਾ ਘਰ ਚਲਾਉਣ ਲਈ ਹਰ ਹਾਲ ਵਿੱਚ ਆਪਣੇ ਫੂਡ ਡਿਲਵਰੀ ਦੇ ਆਰਡਰਸ ਨੂੰ ਪੁੂਰਾ ਕਰਨ ਦੀ ਕੋਸ਼ਿਸ਼ ਕਰਦਾ ਹੈ।
ਦੱਸ ਦਈਏ ਕਿ ਕਪਿਲ ਸ਼ਰਮਾ ਸਣੇ ਉਨ੍ਹਾਂ ਦੀ ਪੂਰੀ ਟੀਮ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹੈ। ਫੈਨਜ਼ ਵੱਲੋਂ ਵੀ ਇਸ ਫ਼ਿਲਮ ਦੇ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕ ਕਪਿਲ ਦੀ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਇਹ ਫ਼ਿਲਮ 17 ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਕਪਿਲ ਸ਼ਰਮਾ ਆਪਣੇ ਮਸ਼ਹੂਰ ਕਾਮੇਡੀ ਸ਼ੋਅ ਨਾਲ ਦਰਸ਼ਕਾਂ ਨੂੰ ਹਸਾਉਂਦੇ ਹਨ। ਹਾਲ ਹੀ ਵਿੱਚ ਕਪਿਲ ਨੇ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਆਪਣਾ ਗੀਤ 'Alone' ਰਿਲੀਜ਼ ਕੀਤਾ ਸੀ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
