Kapil Sharma: ਕਪਿਲ ਸ਼ਰਮਾ ਦੀ ਫ਼ਿਲਮ 'Zwigato' ਦਾ ਟ੍ਰੇਲਰ ਜਲਦ ਹੋਵੇਗਾ ਰਿਲੀਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਮੋਸਟ ਅਵੇਟਿਡ ਫ਼ਿਲਮ 'ਜਵਿਗਾਟੋ' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਕਪਿਲ ਨੇ ਆਪਣੀ ਫ਼ਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ, ਜਿਸ ਮਗਰੋਂ ਉਨ੍ਹਾਂ ਦੇ ਪ੍ਰਸ਼ੰਸਕ ਬੇਹੱਦ ਖੁਸ਼ ਹਨ।
Kapil Sharma: ਕਪਿਲ ਸ਼ਰਮਾ ਦੀ ਫ਼ਿਲਮ 'Zwigato' ਦਾ ਟ੍ਰੇਲਰ ਜਲਦ ਹੋਵੇਗਾ ਰਿਲੀਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ
Zwigato Trailer Release Date: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜਵਿਗਾਟੋ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਆਪਣੀ ਫ਼ਿਲਮ ਦੀ ਰਿਲੀਜ਼ ਡੇਟ ਤੋਂ ਬਾਅਦ ਕਪਿਲ ਨੇ ਹੁਣ ਇਸ ਫ਼ਿਲਮ ਦੇ ਟ੍ਰੇਲਰ ਨੂੰ ਜਲਦ ਹੀ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ।
ਕਪਿਲ ਸ਼ਰਮਾ ਦੇਸ਼ ਦੇ ਸਭ ਤੋਂ ਪਸੰਦੀਦਾ ਕਾਮੇਡੀਅਨਾਂ ਵਿੱਚ ਗਿਣੇ ਜਾਂਦੇ ਹਨ। ਕੁਝ ਹੀ ਸਾਲਾਂ 'ਚ ਕਪਿਲ ਨੇ ਕਾਮੇਡੀ ਦੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਕਾਮੇਡੀ ਅਤੇ ਗਾਇਕੀ ਤੋਂ ਬਾਅਦ ਹੁਣ ਕਪਿਲ ਜਲਦ ਹੀ ਅਦਾਕਾਰੀ ਦੇ ਖ਼ੇਤਰ 'ਚ ਬਤੌਰ ਲੀਡ ਐਕਟਰ ਆਪਣੀ ਕਿਸਮਤ ਅਜਾਮਾਉਣ ਜਾ ਰਹੇ ਹਨ।

ਹਾਲ ਹੀ ਵਿੱਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਫ਼ਿਲਮ 'ਜਵਿਗਾਟੋ' ਨਾਸ ਸਬੰਧਤ ਇੱਕ ਪੋਸਟ ਸ਼ੇਅਰ ਕੀਤੀ ਹੈ । ਇਸ ਪੋਸਟ ਦੇ ਵਿੱਚ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੱਤੀ ਹੈ।
ਕਪਿਲ ਨੇ ਇੰਸਟਾਗ੍ਰਾਮ 'ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, ''ਮਾਨਸ ਨੂੰ ਮਿਲੋ। ਟ੍ਰੇਲਰ 1 ਮਾਰਚ ਨੂੰ ਰਿਲੀਜ਼ ਹੋਵੇਗਾ।" ਇਹ ਖ਼ਬਰ ਆਉਂਦੇ ਹੀ ਫੈਨਜ਼ ਫ਼ਿਲਮ ਦੇ ਟ੍ਰੇਲਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਹਾਲਾਂਕਿ ਕਾਮੇਡੀਅਨ ਇਸ ਤੋਂ ਪਹਿਲਾਂ ਵੀ ਇੱਕ ਫਿਲਮ 'ਚ ਕੰਮ ਕਰ ਚੁੱਕੇ ਹਨ ਪਰ 'ਜਵਿਗਾਟੋ' ਲਈ ਲੋਕਾਂ 'ਚ ਕਾਫੀ ਕ੍ਰੇਜ਼ ਵੇਖਣ ਨੂੰ ਮਿਲ ਰਿਹਾ ਹੈ।
ਦੱਸ ਦਈਏ ਕਿ ਕਪਿਲ ਸ਼ਰਮਾ ਸਣੇ ਉਨ੍ਹਾਂ ਦੀ ਪੂਰੀ ਟੀਮ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹੈ। ਫੈਨਜ਼ ਵੱਲੋਂ ਵੀ ਇਸ ਫ਼ਿਲਮ ਦੇ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਦਰਸ਼ਕ ਕਪਿਲ ਦੀ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਇਹ ਫ਼ਿਲਮ 17 ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਕਪਿਲ ਸ਼ਰਮਾ ਆਪਣੇ ਮਸ਼ਹੂਰ ਕਾਮੇਡੀ ਸ਼ੋਅ ਨਾਲ ਦਰਸ਼ਕਾਂ ਨੂੰ ਹਸਾਉਂਦੇ ਹਨ। ਹਾਲ ਹੀ ਵਿੱਚ ਕਪਿਲ ਨੇ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਆਪਣਾ ਗੀਤ 'Alone' ਰਿਲੀਜ਼ ਕੀਤਾ ਸੀ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
