Karamjit Anmol funny videos: ਕਰਮਜੀਤ ਅਨਮੋਲ ਨੇ ਫ਼ਿਲਮ 'ਜੀ ਵਾਈਫ ਜੀ' ਤੋਂ ਸ਼ੇਅਰ ਕੀਤੀ ਮਜ਼ੇਦਾਰ ਵੀਡੀਓਜ਼, ਵੇਖ ਕੇ ਹੱਸ -ਹੱਸ ਦੁਹਰੇ ਹੋਏ ਦਰਸ਼ਕ
ਕਰਮਜੀਤ ਅਨਮੋਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜੀ ਵਾਈਫ ਜੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ ਵਿੱਚ ਕਰਮਜੀਤ ਅਨਮੋਲ ਨੇ ਫ਼ਿਲਮ ਦੇ ਸੈੱਟ ਤੋਂ ਫਨੀ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ।
Karamjit Anmol funny videos: ਕਰਮਜੀਤ ਅਨਮੋਲ ਨੇ ਫ਼ਿਲਮ 'ਜੀ ਵਾਈਫ ਜੀ' ਤੋਂ ਸ਼ੇਅਰ ਕੀਤੀ ਮਜ਼ੇਦਾਰ ਵੀਡੀਓਜ਼, ਵੇਖ ਕੇ ਹੱਸ -ਹੱਸ ਦੁਹਰੇ ਹੋਏ ਦਰਸ਼ਕ
Karamjit Anmol funny videos: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕਰਮਜੀਤ ਅਨਮੋਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਜੀ ਵਾਈਫ ਜੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ ਵਿੱਚ ਕਰਮਜੀਤ ਅਨਮੋਲ ਨੇ ਫ਼ਿਲਮ ਦੇ ਸੈੱਟ ਤੋਂ ਫਨੀ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਕਰਮਜੀਤ ਅਨਮੋਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਰਹਿੰਦੇ ਹਨ। ਅਦਾਕਾਰ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਫੈਨਜ਼ ਨੂੰ ਅਪਡੇਟ ਦਿੰਦੇ ਰਹਿੰਦੇ ਹਨ।
ਬਹੁਤ ਹੀ ਜਲਦ ਕਰਮਜੀਤ ਅਨਮੋਲ ਨਵੀਂ ਪੰਜਾਬੀ ਫ਼ਿਲਮ 'ਜੀ ਵਾਈਫ ਜੀ' ਵਿੱਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਪਤੀ-ਪਤਨੀ ਦੇ ਖੱਟੇ ਮਿੱਠੇ ਰਿਸ਼ਤੇ 'ਤੇ ਅਧਾਰਿਤ ਹੈ। ਇਸ ਫ਼ਿਲਮ ਵਿੱਚ ਕਰਮਜੀਤ ਅਨਮੋਲ ਦੇ ਨਾਲ-ਨਾਲ ਰੋਸ਼ਨ ਪ੍ਰਿੰਸ਼, ਹਰਬੀ ਸੰਘਾ, ਲੱਕੀ ਧਾਲੀਵਾਲ, ਸਰਦਾਰ ਸੋਹੀ, ਅਨੀਤਾ ਦੇਵਗਨ, ਸ਼ਾਕਸੀ ਮੱਗੂ, ਨਿਸ਼ਾ ਬਾਨੋ, ਮਲਕੀਤ ਰੌਣੀ ਤੇ ਬਾਲ ਕਲਾਕਾਰ ਗੁਰਤੇਜ ਗੁਰੀ ਨੇ ਅਹਿਮ ਕਿਰਦਾਰ ਨਿਭਾਏ ਹਨ।

ਹੁਣ ਕਰਮਜੀਤ ਅਨਮੋਲ ਨੇ ਫ਼ਿਲਮ ਤੋਂ ਕੁਝ ਫਨੀ ਵੀਡੀਓਜ਼ ਸ਼ੇਅਰ ਕੀਤੇ ਹਨ। ਇਨ੍ਹਾਂ ਵੀਡੀਓਜ਼ ਦੇ ਵਿੱਚ ਉਹ ਪਤਨੀ ਤੋਂ ਤੰਗ ਤੇ ਪਰੇਸ਼ਾਨ ਹੋਏ ਪਤੀ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਸ਼ੇਅਰ ਕੀਤੀ ਗਈ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕਰਮਜੀਤ ਅਨਮੋਲ, ਰੌਸ਼ਨ ਪ੍ਰਿੰਸ ਦਫ਼ਤਰ ਵਿੱਚ ਬੈਠੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਸਾਰੇ ਰੌਸ਼ਨ ਪ੍ਰਿੰਸ ਨੂੰ ਵਿਆਹ ਤੋਂ ਬਾਅਦ ਛੇੜਦੇ ਹੋਏ ਨਜ਼ਰ ਆ ਰਹੇ ਹਨ।
ਵੀਡੀਓ ਵਿੱਚ ਤੁਸੀਂ ਸੁਣ ਸਕਦੇ ਹੋ ਕਿ ਕਰਮਜੀਤ ਰੋਸ਼ਨ ਪ੍ਰਿੰਸ ਨੂੰ ਕਹਿੰਦੇ ਹਨ ਕਿ ਵਿਆਹ ਤੋਂ ਪਹਿਲਾਂ ਤਾਂ ਬੜੀ ਗੱਲਾਂ ਕਰਦੇ ਸੀ ਹੁਣ ਕੀ ਹੋਇਆ। ਇਨ੍ਹੇ ਨੂੰ ਰੌਸ਼ਨ ਕਹਿੰਦੇ ਹਨ ਕਿ ਮੈਨੂੰ ਤਾਂ ਲਗਦਾ ਮੈਂ ਮੁਸੀਬਤ ਮੋਲ ਲੈ ਲਈ ਹੈ। ਇਨ੍ਹੇ 'ਚ ਇੱਕ ਮੁੰਡਾ ਆਉਂਦਾ ਹੈ ਤੇ ਕਹਿੰਦਾ ਹੈ ਆਹ ਲਓ ਜੀ ਮੇਰੇ ਵਿਆਹ ਦਾ ਕਾਰਡ। ਇਸ ਦੌਰਾਨ ਕਰਮਜੀਤ ਅਨਮੋਲ ਉਸ ਨੂੰ ਵਿਆਹ ਕਰਵਾਉਣ ਦੇ ਨੁਕਸਾਨ ਦੱਸਦੇ ਹੋਏ ਨਜ਼ਰ ਆਉਂਦੇ ਹਨ।
ਫੈਨਜ਼ ਕਰਮਜੀਤ ਅਨਮੋਲ ਵੱਲੋ ਸ਼ੇਅਰ ਕੀਤੀ ਗਈ ਇਸ ਵੀਡੀਓ ਦਾ ਆਨੰਦ ਮਾਣ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫ਼ਿਲਮ 'ਜੀ ਵਾਈਫ ਜੀਟ 24 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ ਤੇ ਦਰਸ਼ਕ ਇਸ ਕਾਮੇਡੀ ਡਰਾਮਾ 'ਤੇ ਅਧਾਰਿਤ ਫ਼ਿਲਮ ਨੂੰ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
