ਗੁਰਨਾਮ ਭੁੱਲਰ ਦੀ ਆਵਾਜ਼ ‘ਚ ਨਵਾਂ ਗੀਤ ‘ਕੋਕੇ ਵਿੱਚ ਦਿਲ’ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਰੋਮਾਂਟਿਕ ਕਮਿਸਟਰੀ

ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਗੁਰਨਾਮ ਭੁੱਲਰ ਨੇ ।ਫੀਚਰਿੰਗ ‘ਚ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਨਜ਼ਰ ਆ ਰਹੇ ਹਨ ।ਇਸ ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਖੁਦ ਲਿਖੇ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ ।

Written by  Shaminder   |  March 02nd 2023 04:18 PM  |  Updated: March 02nd 2023 04:21 PM

ਗੁਰਨਾਮ ਭੁੱਲਰ ਦੀ ਆਵਾਜ਼ ‘ਚ ਨਵਾਂ ਗੀਤ ‘ਕੋਕੇ ਵਿੱਚ ਦਿਲ’ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਰੋਮਾਂਟਿਕ ਕਮਿਸਟਰੀ

ਗੁਰਨਾਮ ਭੁੱਲਰ (Gurnam Bhullar) ਅਤੇ ਸਰਗੁਨ ਮਹਿਤਾ (Sargun Mehta) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ ।ਇਸ ਫ਼ਿਲਮ ਦਾ ਨਵਾਂ ਗੀਤ ‘ਕੋਕੇ ਵਿੱਚ ਦਿਲ’ (Koke Vich Dil )ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਗੁਰਨਾਮ ਭੁੱਲਰ ਨੇ ।



ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਫੀਚਰਿੰਗ ‘ਚ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਨਜ਼ਰ ਆ ਰਹੇ ਹਨ ।ਇਸ ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਖੁਦ ਲਿਖੇ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । 


ਇਸ ਤੋਂ ਪਹਿਲਾਂ ਕਈ ਫ਼ਿਲਮਾਂ ‘ਚ ਇੱਕਠੇ ਕਰ ਚੁੱਕੇ ਹਨ ਕੰਮ 

 ਸਰਗੁਨ ਮਹਿਤਾ ਅਤੇ ਗੁਰਨਾਮ ਦੀ ਜੋੜੀ ਇਸ ਤੋਂ ਪਹਿਲਾਂ ਵੀ ਇੱਕਠੇ ਕੰਮ ਕਰ ਚੁੱਕੇ ਹਨ । ਇਸ ਜੋੜੀ ਨੂੰ ‘ਸੁਰਖ਼ੀ ਬਿੰਦੀ’ ਫ਼ਿਲਮ ‘ਚ ਇੱਕਠਿਆਂ ਵੇਖਿਆ ਗਿਆ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਗੁਰਨਾਮ ਭੁੱਲਰ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ।


ਹੌਲੀ ਹੌਲੀ ਉਹਨਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ । ‘ਗੁੱਡੀਆਂ ਪਟੋਲੇ’ ‘ਚ ਵੀ ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਜੋੜੀ ਨੂੰ ਪਸੰਦ ਕੀਤਾ ਗਿਆ ਸੀ । 





- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network