ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਦਿਖ ਰਹੀ ਗੁਰਨਾਮ ਭੁੱਲਰ ਅਤੇ ਸਰਗੁਨ ਦੀ ਰੋਮਾਂਟਿਕ ਕਮਿਸਟਰੀ
ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ਦੇ ਟ੍ਰੇਲਰ ‘ਚ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆ ਰਿਹਾ ਹੈ ।
ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਦਿਖ ਰਹੀ ਗੁਰਨਾਮ ਭੁੱਲਰ ਅਤੇ ਸਰਗੁਨ ਦੀ ਰੋਮਾਂਟਿਕ ਕਮਿਸਟਰੀ
ਸਰਗੁਨ ਮਹਿਤਾ (Sargun Mehta)ਅਤੇ ਗੁਰਨਾਮ ਭੁੱਲਰ (Gurnam Bhullar) ਦੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ (Nigah Marda Ayi Ve) ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ਦੇ ਟ੍ਰੇਲਰ ‘ਚ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆ ਰਿਹਾ ਹੈ । ਇਸ ਟ੍ਰੇਲਰ ‘ਚ ਤੁਸੀਂ ਸਰਗੁਨ ਅਤੇ ਗੁਰਨਾਮ ਭੁੱਲਰ ਦੀ ਰੋਮਾਂਟਿਕ ਕਮਿਸਟਰੀ ਦੇ ਨਾਲ-ਨਾਲ ਖੱਟੀ ਮਿੱਠੀ ਨੋਕ ਝੋਕ ਨੂੰ ਵੇਖ ਸਕਦੇ ਹੋ । ਫ਼ਿਲਮ 17ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।

ਗੁਰਨਾਮ ਭੁੱਲਰ ਅਤੇ ਸਰਗੁਨ ਪਹਿਲਾਂ ਵੀ ਇੱਕਠੇ ਕਰ ਚੁੱਕੇ ਹਨ ਕੰਮ
ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਹ ਜੋੜੀ ਪਹਿਲਾਂ ਵੀ ਇੱਕਠੇ ਕੰਮ ਕਰ ਚੁੱਕੀ ਹੈ । ਇਹ ਜੋੜੀ ਸੁਰਖੀ ਬਿੰਦੀ ਫ਼ਿਲਮ ‘ਚ ਨਜ਼ਰ ਆਈ ਸੀ ਅਤੇ ਦੋਹਾਂ ਦੇ ਕੰਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਇਹ ਜੋੜੀ ਮੁੜ ਤੋਂ ਧਮਾਲ ਮਚਾਉਣ ਦੇ ਲਈ ਤਿਆਰ ਹੈ ।

ਹੋਰ ਪੜ੍ਹੋ : ਵਿਦੇਸ਼ ਗਏ ਲੋਕਾਂ ਦੇ ਦਰਦ ਨੂੰ ਬਿਆਨ ਕਰਦਾ ਫ਼ਿਲਮ ‘ਚੱਲ ਜਿੰਦੀਏ’ ਦਾ ਭਾਵੁਕ ਕਰ ਦੇਣ ਵਾਲਾ ਟ੍ਰੇਲਰ ਰਿਲੀਜ਼
ਸਰਗੁਨ ਮਹਿਤਾ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਅਦਾਕਾਰਾ ਹੈ । ਹੁਣ ਤੱਕ ਉਸ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ । ਹਰ ਕਿਰਦਾਰ ‘ਚ ਉਹ ਫਿੱਟ ਬੈਠਦੀ ਹੈ ।

ਗੁਰਨਾਮ ਭੁੱਲਰ ਨੇ ਗਾਇਕੀ ਤੋਂ ਕੀਤੀ ਕਰੀਅਰ ਦੀ ਸ਼ੁਰੂਆਤ
ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗੁਰਨਾਮ ਭੁੱਲਰ ਨੇ ਹੌਲੀ ਹੌਲੀ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਸ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ।ਉਹ ਫ਼ਿਲਮ ‘ਫੁੱਫੜ ਜੀ’, ‘ਗੁੱਡੀਆਂ ਪਟੋਲੇ’, ‘ਸੁਰਖੀ ਬਿੰਦੀ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
