ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ ।
ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਅਦਾਕਾਰਾ ਪ੍ਰੀਤੀ ਜ਼ਿੰਟਾ (Preity Zinta) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ਦੇ ਲਈ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਵੀ ਸਾਂਝਾ ਕੀਤਾ ਹੈ । ਪ੍ਰੀਤੀ ਜ਼ਿੰਟਾ ਨੇ ਲਿਖਿਆ ‘ਹੈਪੀ ਐਨੀਵਰਸਰੀ ਮੇਰੇ ਪਿਆਰ, ਵਿਸ਼ਵਾਸ਼ ਨਹੀਂ ਕਰ ਸਕਦੀ ਕਿ ਸਾਡੇ ਵਿਆਹ ਨੂੰ ਸੱਤ ਸਾਲ ਹੋ ਗਏ ਹਨ । ਇੱਥੇ ਬਹੁਤ ਸਾਰੀਆਂ ਖੁਸ਼ੀਆਂ ਅਤੇ ਮਹਾਨ ਯਾਦਾਂ ਨਾਲ ਭਰੀਆਂ ਹੋਈਆਂ ਵਰੇਗੰਢਾਂ ਹਨ’।

ਪ੍ਰੀਤੀ ਜ਼ਿੰਟਾ ਨੇ ਵਿਦੇਸ਼ੀ ਮੂਲ ਦੇ ਸ਼ਖਸ ਦੇ ਨਾਲ ਕਰਵਾਇਆ ਹੈ ਵਿਆਹ
ਪ੍ਰੀਤੀ ਜ਼ਿੰਟਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਗੱਲ ਕਰੀਏ ਤਾਂ ਉਨ੍ਹਾਂ ਨੇ ਵਿਦੇਸ਼ੀ ਮੂਲ ਦੇ ਸ਼ਖਸ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਹੈ । ਇਸ ਵਿਆਹ ਤੋਂ ਬਾਅਦ ਹਾਲ ਹੀ ‘ਚ ਅਦਾਕਾਰਾ ਦੇ ਘਰ ਸੈਰੋਗੇਸੀ ਦੇ ਜ਼ਰੀਏ ਦੋ ਜੁੜਵਾ ਬੱਚਿਆਂ ਨੇ ਜਨਮ ਲਿਆ ਹੈ । ਉਹ ਪਤੀ ਦੇ ਨਾਲ ਵਿਦੇਸ਼ ‘ਚ ਹੀ ਸੈਟਲ ਹੋ ਚੁੱਕੇ ਹਨ ।

ਹੋਰ ਪੜ੍ਹੋ : ਜਸਬੀਰ ਜੱਸੀ ਪਹੁੰਚੇ ਆਪਣੇ ਨਾਨਕੇ ਪਿੰਡ, ਆਪਣੀ ਵੱਡੀ ਮਾਮੀ ਜੀ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ
ਵਿਆਹ ਤੋਂ ਬਾਅਦ ਫ਼ਿਲਮਾਂ ਤੋਂ ਬਣਾਈ ਦੂਰੀ
ਅਦਾਕਾਰਾ ਨੇ ਵਿਆਹ ਤੋਂ ਬਾਅਦ ਫ਼ਿਲਮਾਂ ਤੋਂ ਦੂਰੀ ਬਣਾ ਲਈ ਹੈ । ਉਸ ਨੇ ਵੀਰ ਜ਼ਾਰਾ, ਕੋਈ ਮਿਲ ਗਿਆ, ਦਿਲ ਸੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲਾਂਕਿ ਉਹ ਫ਼ਿਲਮਾਂ ਤੋਂ ਦੂਰ ਹੈ, ਪਰ ਸੋਸ਼ਲ ਮੀਡੀਆ ‘ਤੇ ਉੇਹ ਸਰਗਰਮ ਰਹਿੰਦੀ ਹੈ ਅਤੇ ਆਪਣੇ ਵੀਡੀਓਜ਼ ਅਤੇ ਤਸਵੀਰਾਂ ਦੇ ਜ਼ਰੀਏ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ ।

ਅਦਾਕਾਰਾ ਬਾਗਵਾਨੀ ਦੀ ਵੀ ਸ਼ੁਕੀਨ ਹੈ ਅਤੇ ਅਕਸਰ ਆਪਣੇ ਕਿਚਨ ਗਾਰਡਨ ‘ਚ ਸਬਜ਼ੀਆਂ ਅਤੇ ਫਲਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
