Jassie Gill: ਗਾਇਕ ਜੱਸੀ ਗਿੱਲ ਨੇ ਧੀ ਨਾਲ ਸਾਂਝੀ ਕੀਤੀ ਬੇਹੱਦ ਕਿਊਟ ਤਸਵੀਰਾ, ਧੀ ਨੂੰ ਕਿਹਾ 'ਮੇਰੀ ਐਂਜਲ'
ਜੱਸੀ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ ਗਾਇਕ ਨੇ ਆਪਣੀ ਧੀ ਨਾਲ ਬਹੁਤ ਹੀ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।
Jassie Gill: ਗਾਇਕ ਜੱਸੀ ਗਿੱਲ ਨੇ ਧੀ ਨਾਲ ਸਾਂਝੀ ਕੀਤੀ ਬੇਹੱਦ ਕਿਊਟ ਤਸਵੀਰਾ, ਧੀ ਨੂੰ ਕਿਹਾ 'ਮੇਰੀ ਐਂਜਲ'
Jassie Gill with daughter: ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਗਾਇਕ ਜਲਦ ਹੀ ਸਲਮਾਨ ਖ਼ਾਨ ਨਾਲ ਉਨ੍ਹਾਂ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ 'ਚ ਜੱਸੀ ਗਿੱਲ ਦੇ ਨਾਲ- ਨਾਲ ਸ਼ਹਿਨਾਜ਼ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ।

Image source: Instagram
ਦੱਸ ਦਈਏ ਕਿ ਗਇਕੀ ਤੇ ਅਦਾਕਾਰੀ ਦੇ ਨਾਲ-ਨਾਲ ਜੱਸੀ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਜੱਸ ਗਿੱਲ ਵੱਲੋਂ ਕੀਤੀ ਗਈ ਇੱਕ ਪੋਸਟ ਬੇਹੱਦ ਚਰਚਾ ਵਿੱਚ ਹੈ।
ਦਰਅਸਲ, ਜੱਸੀ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ ਗਾਇਕ ਨੇ ਆਪਣੀ ਧੀ ਨਾਲ ਬਹੁਤ ਹੀ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਜੱਸੀ ਗਿੱਲ ਦੀ ਇਸ ਪੋਸਟ 'ਤੇ ਹੁਣ ਤੱਕ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਆ ਚੁੱਕੇ ਹਨ। ਗਾਇਕ ਨੇ ਆਪਣੀ ਧੀ ਨਾਲ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ ਹੈ। ਗਾਇਕ ਨੇ ਕੈਪਸ਼ਨ ਵਿੱਚ ਆਪਣੀ ਧੀ ਲਈ ਲਿਖਿਆ, 'ਮੇਰੀ ਐਂਜਲ' My ????।'
ਦੱਸਣਯੋਗ ਹੈ ਕਿ ਜੱਸੀ ਗਿੱਲ 2018 'ਚ ਧੀ ਰੂਜਸ ਕੌਰ ਗਿੱਲ ਦੇ ਪਿਤਾ ਬਣੇ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਧੀ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਤੇ ਫੈਨਜ਼ ਵੱਲੋਂ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

Image source: Instagram
ਹੋਰ ਪੜ੍ਹੋ: Shehnaaz Gill: ਸ਼ਹਿਨਾਜ਼ ਗਿੱਲ ਨੇ ਗਾਣੇ ਦੀ ਪ੍ਰਮੋਸ਼ਨ ਲਈ ਅਪਣਾਇਆ ਅਨੋਖਾ ਤਰੀਕਾ, ਫੈਨਜ਼ ਕਰ ਰਹੇ ਨੇ ਤਾਰੀਫ
ਜੱਸੀ ਗਿੱਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖ਼ਾਨ ਦੇ ਨਾਲ ਉਨ੍ਹਾਂ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ 'ਚ ਸਲਮਾਨ ਖ਼ਾਨ ਦੇ ਨਾਲ ਅਦਾਕਾਰਾ ਪੂਜਾ ਹੇਗੜੇ ਵੀ ਮੁੱਖ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ- ਨਾਲ ਫ਼ਿਲਮ 'ਚ ਜੱਸੀ ਗਿੱਲ ਦੇ ਨਾਲ ਸ਼ਹਿਨਾਜ਼ ਗਿੱਲ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਉਣ ਵਾਲੀ ਹੈ। ਦੱਸ ਦਈਏ ਕਿ ਇਹ ਫ਼ਿਲਮ ਇਸੇ ਸਾਲ ਈਦ ਦੇ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਸਲਮਾਨ ਦੀ ਇਸ ਫ਼ਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
