Ranjit Bawa: ਰਣਜੀਤ ਬਾਵਾ ਦੀ ਫ਼ਿਲਮ 'ਲੈਂਬਰਗਿਨੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋ ਰਹੀ ਰਿਲੀਜ਼
Ranjit Bawa's film Lamborghini release date: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਇੰਨੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਲੈਂਬਰਗਿਨੀ' ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ 'ਚ ਰਣਜੀਤ ਬਾਵਾ ਦਾ ਗਾਣਾ 'ਰੈਟਰੋ' ਰਿਲੀਜ਼ ਹੋਇਆ ਹੈ। ਇਸ ਗੀਤ 'ਚ ਰਣਜੀਤ ਬਾਵਾ ਦਾ ਇੱਕ ਵੱਖਰਾ ਹੀ ਅੰਦਾਜ਼ ਦੇਖਣ ਨੂੰ ਮਿਲਿਆ , ਜਿਸ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ। ਇਸ ਦੇ ਨਾਲ ਨਾਲ ਹੁਣ ਰਣਜੀਤ ਬਾਵਾ ਦੀ ਫ਼ਿਲਮ 'ਲੈਂਬਰਗਿਨੀ' ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ।
ਹਾਲ ਹੀ ਵਿੱਚ ਰਣਜੀਤ ਬਾਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਰਣਜੀਤ ਬਾਵਾ ਆਪਣੀ ਟੀਮ ਨਾਲ ਫ਼ਿਲਮ ਦੀ ਸ਼ੂਟਿੰਗ ਦਾ ਰੈਪਅਪ ਕਰਦੇ ਹੋਏ ਵਿਖਾਈ ਦੇ ਰਹੇ ਹਨ। ਰਣਜੀਤ ਬਾਵਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਫ਼ਿਲਮ 'ਲੈਂਬਰਗਿਨੀ' ਦੀ ਸ਼ੂਟਿੰਗ ਪੂਰੀ ਕਰ ਲਈ ਹੈ।
ਆਪਣੀ ਇੱਕ ਹੋਰ ਇਸੰਟਾਗ੍ਰਾਮ ਪੋਸਟ ਦੇ ਵਿੱਚ ਰਣਜੀਤ ਬਾਵਾ ਨੇ ਆਪਣੀ ਨਵੀਂ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਗਈ ਹੈ।
ਇਹ ਫ਼ਿਲਮ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਜਲਦ ਹੀ ਇਸ ਦਾ ਅਧਿਕਾਰਤ ਪੋਸਟਰ ਵੀ ਸਾਹਮਣੇ ਆ ਸਕਦਾ ਹੈ। ਰਣਜੀਤ ਬਾਵਾ ਇਸ ਫ਼ਿਲਮ 'ਚ ਮਾਹਿਰਾ ਸ਼ਰਮਾ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਉਣਗੇ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਫਿਲਮ 28 ਅਪ੍ਰੈਲ 2023 ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।
ਰਣਜੀਤ ਬਾਵਾ ਵੱਲੋਂ ਸ਼ੇਅਰ ਕੀਤੀ ਗਈ ਇਸ ਰੈਪਅਪ ਦੀ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਫੈਨਜ਼ ਜਲਦ ਹੀ ਰਣਜੀਤ ਬਾਵਾ ਨੂੰ ਵੱਡੇ ਪਰਦੇ ਉੱਤੇ ਐਕਟਿੰਗ ਕਰਦੇ ਹੋਏ ਵੇਖਣ ਲਈ ਉਤਸ਼ਾਹਿਤ ਹਨ ।
ਹੋਰ ਪੜ੍ਹੋ: Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ 'ਚ ਇੱਕ ਹੋਰ ਤਸਵੀਰ ਹੋਈ ਵਾਇਰਲ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਰਣਜੀਤ ਬਾਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਹਾਲ ਹੀ ਗਾਣੇ 'ਮਿੱਟੀ ਦਾ ਬਾਵਾ', 'ਆਲ ਆਈਜ਼ ਆਨ ਮੀ' ਤੇ 'ਰੈਟਰੋ' ਰਿਲੀਜ਼ ਹੋਏ ਹਨ। ਇਨ੍ਹਾਂ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
- PTC PUNJABI