ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਨੇ ਵੀ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦੇ ਗੀਤ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਸ਼ਾਨਦਾਰ ਡਾਂਸ ਕੀਤਾ ਹੈ ।
ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਸਰਗੁਨ ਮਹਿਤਾ (Sargun Mehta) ਦਾ ਨਾਮ ਪਾਲੀਵੁੱਡ ਦੀਆਂ ਨਾਮੀ ਹੀਰੋਇਨਾਂ ‘ਚ ਸ਼ੁਮਾਰ ਹੈ । ਉਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਨੂੰ ਲੈ ਕੇ ਚਰਚਾ ‘ਚ ਹੈ । ਜਿਸ ਦੇ ਉਹ ਲਗਾਤਾਰ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਅਦਾਕਾਰਾ ਨੇ ਕਿਹਾ ‘ਸਮੇਂ ‘ਤੇ ਮਦਦ ਮਿਲ ਗਈ ….’
ਵੀਡੀਓ ‘ਚ ਅਦਾਕਾਰਾ ਦੀ ਮਾਂ ਨੇ ਲਗਾਏ ਠੁਮਕੇ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਨੇ ਵੀ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦੇ ਗੀਤ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਸ਼ਾਨਦਾਰ ਡਾਂਸ ਕੀਤਾ ਹੈ ।

ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਸਰਗੁਨ ਦੀ ਮੰਮੀ ਦੇ ਡਾਂਸ ਨੂੰ ਵੇਖ ਕੇ ਹਰ ਕੋਈ ਦੰਗ ਰਹਿ ਗਿਆ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਦਿੱਤੇ ਪ੍ਰਤੀਕਰਮ
ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਆਪੋ ਆਪਣੇ ਪ੍ਰਤੀਕਰਮ ਦਿੱਤੇ ਹਨ ।ਫ਼ਿਲਮ ਡਾਇਰੈਕਟਰ ਜਗਦੀਪ ਸਿੰਘ ਨੇ ਵੀ ਫਾਇਰ ਵਾਲਾ ਇਮੋਜੀ ਪੋਸਟ ਕੀਤਾ ਹੈ ।

ਜਦੋਂਕਿ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਲਵ ਯੂ ਮੌਮ’ ਇਸ ਦੇ ਨਾਲ ਹੀ ਹਾਰਟ ਅਤੇ ਗੁਲਾਬ ਵਾਲਾ ਇਮੋਜੀ ਵੀ ਸਾਂਝਾ ਕੀਤਾ ਹੈ । ਦੱਸ ਦਈਏ ਕਿ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਦੀ ਫ਼ਿਲਮ ਜਲਦ ਹੀ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
