Sidhu Moose Wala Death Anniversary:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਰਹੂਮ ਗਾਇਕ ਦੀ ਪਹਿਲੀ ਬਰਸੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸਾਂਝੀ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਬਲਕੌਰ ਸਿੰਘ ਵੱਲੋਂ ਜਿਹੜੀ ਪੋਸਟ ਸਾਂਝੀ ਕੀਤੀ ਗਈ ਹੈ, ਉਸ 'ਚ ਮਰਹੂਮ ਗਾਇਕ ਦੀ ਬਰਸੀ ਬਾਰੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ।
Sidhu Moose Wala Death Anniversary:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਰਹੂਮ ਗਾਇਕ ਦੀ ਪਹਿਲੀ ਬਰਸੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸਾਂਝੀ
Sidhu Moose Wala's First Death Anniversary: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ, ਪਰ ਅਜੇ ਉਹ ਆਪਣੇ ਫੈਨਜ਼ ਦੇ ਦਿਲਾਂ ਵਿੱਚ ਜਿਉਂਦੇ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਬਲਕੌਰ ਸਿੰਘ ਵੱਲੋਂ ਜਿਹੜੀ ਪੋਸਟ ਸਾਂਝੀ ਕੀਤੀ ਗਈ ਹੈ, ਉਸ 'ਚ ਮਰਹੂਮ ਗਾਇਕ ਦੀ ਬਰਸੀ ਬਾਰੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਪਹਿਲੀ ਬਰਸੀ 29 ਮਈ ਦੀ ਬਜਾਏ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ। ਹੁਣ ਇਸ ਬਾਰੇ ਬਲਕੌਰ ਸਿੰਘ ਨੇ ਅਪਡੇਟ ਸਾਂਝੀ ਕੀਤੀ ਹੈ।
ਬਲਕੌਰ ਸਿੰਘ ਵੱਲੋਂ ਸ਼ੇਅਰ ਕੀਤੀ ਗਈ ਨਵੀਂ ਇੰਸਟਾਗ੍ਰਾਮ ਪੋਸਟ ਦੇ ਮੁਤਾਬਕ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੀ ਪਹਿਲੀ ਬਰਸੀ 19 ਮਾਰਚ 2023 ਨੂੰ ਮਾਨਸਾ ਦੀ ਨਵੀਂ ਅਨਾਜ ਮੰਡੀ 'ਚ ਮਨਾਉਣ ਦੀ ਜਾਣਕਾਰੀ ਸ਼ੇਅਰ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬਲਕੌਰ ਸਿੰਘ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਸੀ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਨੂੰ ਆਉਂਦੀ ਹੈ ਪਰ ਭਾਰੀ ਇਕੱਠ ਤੇ ਗਰਮੀ ਨੂੰ ਦੇਖਦਿਆਂ ਕੁਝ 2 ਮਹੀਨੇ ਪਹਿਲਾਂ 19 ਮਾਰਚ ਨੂੰ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।’
ਦੱਸ ਦਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ। ਆਏ ਦਿਨ ਬਲਕੌਰ ਸਿੱਧੂ ਤੇ ਚਰਨ ਕੌਰ ਪੋਸਟਾਂ ਰਾਹੀਂ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦੇ ਹਨ।

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਦਿਹਾਂਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ । ਇਸ ਦੇ ਨਾਲ -ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
