'Goday Goday Chaa' release date: ਸੋਨਮ ਬਾਜਵਾ ਸਟਾਰਰ ਫ਼ਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਮੁੜ ਇੱਕ ਵਾਰ ਫਿਰ ਤੋਂ ਆਪਣੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਰਾਹੀਂ ਦਰਸ਼ਕਾਂ ਨਾਲ ਰੁਬਰੂ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਸੋਨਮ ਦੇ ਨਾਲ-ਨਾਲ ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜਾਜ਼ ਆਈ ਵੀ ਨਜ਼ਰ ਆਉਣਗੇ। ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ।
'Goday Goday Chaa' release date: ਸੋਨਮ ਬਾਜਵਾ ਸਟਾਰਰ ਫ਼ਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
Film 'Goday Goday Chaa' release date: ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਆਪਣੀ ਫ਼ਿਲਮ 'ਗੋਡੇ ਗੋਡੇ ਚਾਅ' ਨਾਲ ਸੁਰਖੀਆਂ 'ਚ ਬਣੀ ਹੋਈ ਹੈ। ਸੋਨਮ ਬਾਜਵਾ ਮੁੜ ਇੱਕ ਵਾਰ ਫਿਰ ਤੋਂ ਆਪਣੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਰਾਹੀਂ ਦਰਸ਼ਕਾਂ ਨਾਲ ਰੁਬਰੂ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਸੋਨਮ ਦੇ ਨਾਲ-ਨਾਲ ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜਾਜ਼ ਆਈ ਵੀ ਨਜ਼ਰ ਆਉਣਗੇ। ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ।
ਦੱਸ ਦਈਏ ਕਿ ਸੋਨਮ ਇੰਨੀਂ ਦਿਨੀਂ ਫ਼ਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ 'ਚ ਰੁਝੀ ਹੋਈ ਹੈ। ਇਸ ਫਿਲਮ 'ਚ ਦਰਸ਼ਕ ਸੋਨਮ ਨੂੰ ਬਿਲਕੁਲ ਹੀ ਵੱਖਰੇ ਅੰਦਾਜ਼ 'ਚ ਵੇਖ ਸਕਣਗੇ। ਦੱਸ ਦਈਏ ਸੋਨਮ ਇਸ ਫਿਲਮ 'ਚ ਪੰਜਾਬੀ ਕਲਾਕਾਰ ਗੀਤਾਜ਼ ਬਿੰਦਰਖੀਆ ਨਾਲ ਰੋਮਾਂਸ ਕਰਦੀ ਹੋਈ ਨਜ਼ਰ ਆਵੇਗੀ।
ਹੁਣ ਫ਼ਿਲਮ ਮੇਕਰਸ ਵੱਲੋਂ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਨ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਫ਼ਿਲਮ 26 ਮਈ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ ਖ਼ੁਦ ਸੋਨਮ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕਰਕੇ ਦਿੱਤੀ ਹੈ।
ਦੱਸ ਦਈਏ ਕਿ ਇਸ ਫ਼ਿਲਮ ਵਿੱਚ ਸੋਨਮ ਬਾਜਵਾ ਤੇ ਗੀਤਾਜ਼ ਬਿੰਦਰਖੀਆ ਪਹਿਲੀ ਵਾਰ ਸਕ੍ਰੀਨ ਸਪੇਸ਼ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ 'ਚ ਸੋਨਮ ਤਾਨੀਆ ਨਾਂ ਦੀ ਠੇਠ ਪੰਜਾਬਣ ਕੁੜੀ ਦੇ ਕਿਰਦਾਰ 'ਚ ਨਜ਼ਰ ਆਵੇਗੀ।
ਇਸ ਫ਼ਿਲਮ ਨੂੰ ਮਸ਼ਹੂਰ ਪੰਜਾਬੀ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਹੀ ਡਾਇਰੈਕਟ ਕਰ ਰਹੇ ਹਨ। ਹਾਲ ਹੀ 'ਚ ਸੋਨਮ ਦਾ ਇਸ ਫ਼ਿਲਮ ਤੋਂ ਫਰਸਟ ਲੁੱਕ ਵੀ ਸਾਹਮਣੇ ਆਇਆ ਸੀ। ਗੀਤਾਜ ਬਿੰਦਰਖੀਆ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰ ਹਾਲ ਹੀ 'ਚ ਸਰਗੁਣ ਮਹਿਤਾ ਨਾਲ ਫ਼ਿਲਮ 'ਮੋਹ' 'ਚ ਨਜ਼ਰ ਆਏ ਸੀ। ਇਸ ਫ਼ਿਲਮ 'ਚ ਗੀਤਾਜ਼ ਨੇ ਆਪਣੀ ਚੰਗੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਇਸ ਫ਼ਿਲਮ ਨੂੰ ਵੀ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਸੀ।

ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਅਦਾਕਾਰਾ ਨੇ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ 'ਚ ਉਹ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਦਰਸ਼ਕ ਇਸ ਨਵੀਂ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
