ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਫਨਕਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ।ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ।

Written by  Shaminder   |  February 23rd 2023 01:08 PM  |  Updated: February 23rd 2023 01:08 PM

ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ (Old Pic)ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ  । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਫਨਕਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ।ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਹੁਣ ਤੱਕ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ ।


ਹੋਰ ਪੜ੍ਹੋ : ਪ੍ਰੈਗਨੇਂਸੀ ਦੌਰਾਨ ਖੂਬ ਮਸਤੀ ਕਰ ਰਹੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ, ਵੇਖੋ ਮਸਤੀ ਭਰਿਆ ਵੀਡੀਓ

ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਮੈਂ ਕਿਸ ਦੀ ਗੱਲ ਕਰ ਰਹੀ ਹਾਂ । ਜੇ ਹਾਲੇ ਵੀ ਨਹੀਂ ਸਮਝੇ ਤਾਂ ਇੱਕ ਹਿੰਟ ਮੈਂ ਇੱਥੇ ਹੋਰ ਦੇਵਾਂਗੀ । ਹਾਲ ਹੀ ‘ਚ ਇਸ ਗਾਇਕਾ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ਹੈ ।ਜੀ ਹਾਂ ਅਸੀਂ ਗੱਲ ਕਰੀਏ ਹਾਂ ਕਮਲਜੀਤ ਨੀਰੂ (Kamaljit Neeru)ਦੀ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ ।


ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਕਰ ਰਹੀ ਸੀ ਅਵਾਰਡ ਸਮਾਰੋਹ ‘ਚ ਪਰਫਾਰਮ, ਮਸਜਿਦ ਚੋਂ ‘ਅਜਾਨ’ ਦੀ ਆਵਾਜ਼ ਸੁਣ ਕੇ ਰੋਕੀ ਪਰਫਾਰਮੈਂਸ, ਵੀਡੀਓ ਵੇਖ ਹਰ ਕੋਈ ਕਰ ਰਿਹਾ ਸ਼ਲਾਘਾ

ਸ਼ੌਕਤ ਅਲੀ ਦੇ ਨਾਲ ਨਜ਼ਰ ਆ ਰਹੀ ਗਾਇਕਾ 

ਇਸ ਤਸਵੀਰ ‘ਚ ਕਮਲਜੀਤ ਨੀਰੂ ਸ਼ੌਕਤ ਅਲੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਖੂਬ  ਰਿਐਕਸ਼ਨ ਦਿੱਤੇ ਜਾ ਰਹੇ ਹਨ । ਸ਼ੌਕਤ ਅਲੀ ਪਾਕਿਸਤਾਨ ਦੇ ਪ੍ਰਸਿੱਧ ਲੋਕ ਗਾਇਕ ਹਨ ਅਤੇ ਇਹ ਤਸਵੀਰ ਕਾਫੀ ਪੁਰਾਣੀ ਹੈ ।


ਹਾਲ ਹੀ ‘ਚ ਗਾਇਕਾ ਨੇ ਪੁੱਤਰ ਦਾ ਕੀਤਾ ਵਿਆਹ 

ਹਾਲ ਹੀ ‘ਚ ਗਾਇਕਾ ਕਮਲਜੀਤ ਨੀਰੂ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ਹੈ । ਜਿਸ ਦੀਆ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ  । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਨੱਚਦੀ ਹੋਈ ਨਜ਼ਰ ਆਈ ਸੀ । ਇਸ ਵਿਆਹ ਅਮਰ ਨੂਰੀ ਨੇ ਆਪਣੇ ਦੋਵਾਂ ਪੁੱਤਰਾਂ ਦੇ ਨਾਲ ਸ਼ਿਰਕਤ ਕੀਤੀ ਸੀ ।  











- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network