Song ''Billi 'Billi': 'ਕਿਸੀ ਕਾ ਭਾਈ ਕਿਸ ਕੀ ਜਾਨ' ਦਾ ਦੂਜਾ ਗੀਤ 'ਬਿੱਲੀ ਬਿੱਲੀ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਲਮਾਨ ਤੇ ਪੂਜਾ ਦੀ ਰੋਮਾਂਟਿਕ ਜੋੜੀ

ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਦੂਜਾ ਗੀਤ 'billi billi' ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਹ ਗੀਤ ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ

Written by  Pushp Raj   |  March 02nd 2023 02:35 PM  |  Updated: March 02nd 2023 02:55 PM

Song ''Billi 'Billi': 'ਕਿਸੀ ਕਾ ਭਾਈ ਕਿਸ ਕੀ ਜਾਨ' ਦਾ ਦੂਜਾ ਗੀਤ 'ਬਿੱਲੀ ਬਿੱਲੀ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਲਮਾਨ ਤੇ ਪੂਜਾ ਦੀ ਰੋਮਾਂਟਿਕ ਜੋੜੀ

Song 'Billi Billi' video: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਦੂਜਾ ਗੀਤ 'Billi Billi' ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਲਮਾਨ ਖ਼ਾਨ ਸਣੇ ਇਸ ਫ਼ਿਲਮ ਦੀ ਪੂਰੀ ਸਟਾਰ ਕਾਸਟ ਇਸ ਗੀਤ ਦਾ ਅਨੋਖੇ ਅੰਦਾਜ਼ 'ਚ ਪ੍ਰਮੋਸ਼ਨ ਕਰਦੀ ਨਜ਼ਰ ਆਈ ਸੀ। ਖੈਰ ਹੁਣ ਦਰਸ਼ਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ, ਕਿਉਂਕਿ  ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਦੂਜਾ ਗੀਤ 'Billi Billi' ਰਿਲੀਜ਼ ਹੋ ਗਿਆ ਹੈ। 



ਗੀਤ 'Billi Billi' 'ਚ ਸਲਮਾਨ ਖ਼ਾਨ ਆਪਣੇ ਡਾਂਸਿੰਗ ਸਟਾਈਲ ਨਾਲ ਲੋਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਸਲਮਾਨ ਖ਼ਾਨ ਨੇ ਸੋਸ਼ਲ ਮੀਡੀਆ 'ਤੇ 'ਕਿਸ ਕਾ ਭਾਈ ਕਿਸੀ ਕੀ ਜਾਨ' (Kisi Ka Bhai Kisi Ki Jaan) ਦੇ   ਇਸ ਗੀਤ 'ਬਿੱਲੀ ਬਿੱਲੀ' ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। 

ਇਸ ਗੀਤ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਗੀਤ ਨੂੰ ਆਵਾਜ਼ ਤੇ ਸੰਗੀਤ ਸੁਖਬੀਰ ਨੇ ਦਿੱਤਾ ਹੈ। ਇਸ ਗੀਤ ਦੇ ਬੋਲ ਕੁਮਾਰ ਤੇ ਵਿੱਕੀ ਸੰਧੂ ਨੇ ਲਿਖੇ ਹਨ। ਇਸ ਗੀਤ ਨੂੰ ਟੀ-ਸੀਰਜ਼ ਕੰਪਨੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।  ਇਸ ਗੀਤ ਦੀ ਸ਼ੁਰੂਆਤ ਸਲਮਾਨ ਖ਼ਾਨ, ਵੇਂਕਟੇਸ਼ ਦੁੱਗਾਬਤੀ ਤੇ ਪੂਜਾ ਹੇਗੜੇ ਦੇ ਨਾਲ ਹੁੰਦੀ ਹੈ। 

ਇਸ ਗੀਤ 'ਚ ਤੁਸੀਂ ਦੇਖ ਸਕਦੇ ਹੋ ਕਿ ਸਲਮਾਨ ਖ਼ਾਨ ਅਤੇ ਪੂਜਾ ਹੇਗੜੇ ਜ਼ਬਰਦਸਤ ਡਾਂਸ ਕਰ ਰਹੇ ਹਨ। ਸਲਮਾਨ ਖ਼ਾਨ  ਸੂਟ ਬੂਟ ਪਾ ਕੇ ਆਪਣੇ  ਡੈਸ਼ਿੰਗ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਰਹੇ ਹਨ। ਇਸ ਦੇ ਨਾਲ ਹੀ ਤੁਹਾਨੂੰ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਇਸ ਗੀਤ ਦੇ ਅੰਦਰ ਫ਼ਿਲਮ ਦੇ ਹੋਰ ਕਲਾਕਾਰ ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਜੱਸੀ ਗਿੱਲ, ਸਿਧਾਰਥ ਨਿਗਮ ਤੇ ਰਾਘਵ ਦੀ ਝਲਕ ਵੀ ਵੇਖਣ ਨੂੰ ਮਿਲੇਗੀ।  

ਹੋਰ ਪੜ੍ਹੋ: Netflix Streaming Down: Netflix ਦੀਆਂ ਵੀਡੀਓ ਸਟ੍ਰੀਮਿੰਗ ਸੇਵਾਵਾਂ ਹੋਈਆਂ ਡਾਊਨ, ਯੂਜ਼ਰਸ ਹੋਏ ਪਰੇਸ਼ਾਨ

ਸਲਮਾਨ ਖ਼ਾਨ ਦੇ ਫੈਨਜ਼ ਉਨ੍ਹਾਂ ਦੇ ਇਸ ਗੀਤ ਦਾ ਭਰਪੂਰ ਆਨੰਦ ਮਾਣ ਰਹੇ ਹਨ। ਰਿਲੀਜ਼ ਹੋਣ ਦੇ ਮਹਿਜ਼ ਕੁਝ ਘੰਟਿਆਂ ਦੇ ਵਿੱਚ ਹੀ ਇਸ ਗੀਤ ਨੂੰ ਲੱਖਾਂ ਲੋਕ ਵੇਖ ਚੁੱਕੇ ਹਨ ਤੇ ਇਸ ਨੂੰ ਹਜ਼ਾਰਾਂ ਲੋਕਾਂ ਨੇ ਲਾਈਕ ਕੀਤਾ ਹੈ। ਇਸ ਗੀਤ ਦੇ ਵਿੱਚ ਸਲਮਾਨ ਖ਼ਾਨ ਤੇ ਪੂਜਾ ਹੇਗੜੇ ਦੀ ਰੋਮਾਂਟਿਕ ਜੋੜੀ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਇਸ ਫ਼ਿਲਮ ਦੇ ਰਿਲੀਜ਼ ਬਾਰੇ ਗੱਲ ਕੀਤੀ ਜਾਵੇ ਤਾਂ ਇਹ ਫ਼ਿਲਮ ਇਸ ਸਾਲ ਈਦ ਦੇ ਮੌਕੇ 'ਤੇ ਰਿਲੀਜ਼ ਹੋ ਸਕਦੀ ਹੈ ਤੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ । 


- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network