ਆਪਣੀ ਪਸੰਦ ਦੇ ਗਾਇਕ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

written by Rupinder Kaler | June 11, 2020

ਪੀਟੀਸੀ ਨੈੱਟਵਰਕ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਇਸ ਅਵਾਰਡ ਸਮਾਰੋਹ ਵਿੱਚ ਪੰਜਾਬੀ ਫ਼ਿਲਮ ਇੰਡਸਟਰੀ ‘ਚ ਹਿੱਟ ਫ਼ਿਲਮਾਂ ਦੇਣ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ, ਫ਼ਿਲਮ ਪ੍ਰੋਡਿਊਸਰ ਤੇ ਗਾਇਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ਵੀ ਆਪਣੀ ਪਸੰਦ ਦੀ ਫ਼ਿਲਮ, ਅਦਾਕਾਰ ਤੇ ਅਦਾਕਾਰਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਵੋਟ ਕਰਕੇ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾ ਸਕਦੇ ਹੋ । ‘ਬੈਸਟ ਪਲੇਅਬੈਕ ਸਿੰਗਰ (ਮੇਲ)’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਇਹਨਾਂ ਗੀਤਾਂ ਨੂੰ ਰੱਖਿਆ ਗਿਆ ਹੈ ਜਿਸ ਦਾ ਵੇਰਵਾ ਇਸ ਤਰ੍ਹਾਂ ਹੈ :- ਕੈਟਾਗਿਰੀ ‘ਬੈਸਟ ਪਲੇਅਬੈਕ ਸਿੰਗਰ (ਮੇਲ)’

 ਗਾਇਕ    ਗੀਤ
ਐਮੀ ਵਿਰਕ ਵੰਗ ਦਾ ਨਾਪ
ਅਮਰਿੰਦਰ ਗਿੱਲ ਆਪਾਂ ਤਾਂ ਦੇਸੋਂ
ਬੀ-ਪਰਾਕ ਰੱਬਾ ਵੇ
ਦਿਲਜੀਤ ਦੋਸਾਂਝ ਮਹਿਫ਼ਿਲ
ਗਿੱਪੀ ਗਰੇਵਾਲ ਅੰਮ੍ਰਿਤਸਰ ਦੇ ਪਾਪੜ
ਗੁਰਨਾਮ ਭੁੱਲਰ ਪਰੀਆਂ
ਜੱਸ ਮਾਣਕ ਰੱਬ ਵਾਂਗੂ
ਨੱਛਤਰ ਗਿੱਲ ਤੇਰੇ ਰੰਗ ਨਿਆਰੇ
ਸਿੱਪੀ ਗਿੱਲ ਸੂਹੇ ਬੁੱਲਾਂ ਵਾਲੀਏ
ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਗਾਇਕ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ  https://www.ptcpunjabi.co.in/voting/ ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । https://www.instagram.com/p/CBNxtV4h2f4/ ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

0 Comments
0

You may also like