ਆਪਣੀ ਪਸੰਦ ਦੇ ਗਾਇਕ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

Written by  Rupinder Kaler   |  June 11th 2020 03:52 PM  |  Updated: June 11th 2020 03:52 PM

ਆਪਣੀ ਪਸੰਦ ਦੇ ਗਾਇਕ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਨੈੱਟਵਰਕ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਇਸ ਅਵਾਰਡ ਸਮਾਰੋਹ ਵਿੱਚ ਪੰਜਾਬੀ ਫ਼ਿਲਮ ਇੰਡਸਟਰੀ ‘ਚ ਹਿੱਟ ਫ਼ਿਲਮਾਂ ਦੇਣ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ, ਫ਼ਿਲਮ ਪ੍ਰੋਡਿਊਸਰ ਤੇ ਗਾਇਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ਵੀ ਆਪਣੀ ਪਸੰਦ ਦੀ ਫ਼ਿਲਮ, ਅਦਾਕਾਰ ਤੇ ਅਦਾਕਾਰਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਵੋਟ ਕਰਕੇ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾ ਸਕਦੇ ਹੋ । ‘ਬੈਸਟ ਪਲੇਅਬੈਕ ਸਿੰਗਰ (ਮੇਲ)’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਇਹਨਾਂ ਗੀਤਾਂ ਨੂੰ ਰੱਖਿਆ ਗਿਆ ਹੈ ਜਿਸ ਦਾ ਵੇਰਵਾ ਇਸ ਤਰ੍ਹਾਂ ਹੈ :- ਕੈਟਾਗਿਰੀ ‘ਬੈਸਟ ਪਲੇਅਬੈਕ ਸਿੰਗਰ (ਮੇਲ)’

 ਗਾਇਕ   ਗੀਤ
ਐਮੀ ਵਿਰਕਵੰਗ ਦਾ ਨਾਪ
ਅਮਰਿੰਦਰ ਗਿੱਲਆਪਾਂ ਤਾਂ ਦੇਸੋਂ
ਬੀ-ਪਰਾਕਰੱਬਾ ਵੇ
ਦਿਲਜੀਤ ਦੋਸਾਂਝਮਹਿਫ਼ਿਲ
ਗਿੱਪੀ ਗਰੇਵਾਲਅੰਮ੍ਰਿਤਸਰ ਦੇ ਪਾਪੜ
ਗੁਰਨਾਮ ਭੁੱਲਰਪਰੀਆਂ
ਜੱਸ ਮਾਣਕਰੱਬ ਵਾਂਗੂ
ਨੱਛਤਰ ਗਿੱਲਤੇਰੇ ਰੰਗ ਨਿਆਰੇ
ਸਿੱਪੀ ਗਿੱਲਸੂਹੇ ਬੁੱਲਾਂ ਵਾਲੀਏ

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਗਾਇਕ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ  https://www.ptcpunjabi.co.in/voting/ ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ ।

https://www.instagram.com/p/CBNxtV4h2f4/

ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network