Advertisment

ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 : ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰੇ ਅਵਾਰਡ ਸਮਾਰੋਹ ‘ਚ ਲਗਾਉਣਗੇ ਰੌਣਕਾਂ

author-image
By Shaminder
New Update
ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 : ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰੇ ਅਵਾਰਡ ਸਮਾਰੋਹ ‘ਚ ਲਗਾਉਣਗੇ ਰੌਣਕਾਂ
Advertisment
ਪੀਟੀਸੀ ਪੰਜਾਬੀ ‘ਤੇ 3 ਜੁਲਾਈ ਨੂੰ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਅਵਾਰਡ ਸਮਾਰੋਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਰੌਣਕਾਂ ਲਗਾਉਣਗੇ ।ਇਸ ਅਵਾਰਡ ਸਮਾਰੋਹ ‘ਚ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਸੁਦੇਸ਼ ਲਹਿਰੀ, ਗੁਰਨਾਮ ਭੁੱਲਰ, ਦਿਵਿਆ ਦੱਤਾ ‘ਤੇ ਹੋਰ ਕਈ ਕਲਾਕਾਰ ਰੌਣਕਾਂ ਲਗਾਉਣਗੇ।ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡਸ 2020’ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਵਾਰ ਵੀ ਰੌਣਕਾਂ ਲੱਗਣਗੀਆਂ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਪਰ ਇਸ ਵਾਰ ਇਸ ਅਵਾਰਡ ਸਮਾਰੋਹ ਦਾ ਅੰਦਾਜ਼ ਕੁਝ ਵੱਖਰਾ ਹੋਵੇਗਾ । ਇਸ ਅਵਾਰਡ ਸਮਾਰੋਹ ਨੂੰ ਆਨਲਾਈਨ ਕਰਵਾਇਆ ਜਾ ਰਿਹਾ ਹੈ । ਪੀਟੀਸੀ ਨੈੱਟਵਰਕ 3 ਜੁਲਾਈ ਨੂੰ ਪਹਿਲਾ ਆਨਲਾਈਨ ਫ਼ਿਲਮ ਅਵਾਰਡ ਦਾ ਆਯੋਜਨ ਕਰਕੇ ਪਹਿਲੀ ਵਾਰ ਮਨੋਰੰਜਨ ਦੀ ਦੁਨੀਆ ‘ਚ ਇਤਿਹਾਸ ਰਚਣ ਜਾ ਰਿਹਾ ਹੈ । ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਉਨ੍ਹਾਂ ਸ਼ਖਸੀਅਤਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਹੁੰਚਾਇਆ ਹੈ । ਪੀਟੀਸੀ ਨੈੱਟਵਰਕ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਹਰ ਸਾਲ ਉਨ੍ਹਾਂ ਫ਼ਿਲਮ ਨਿਰਮਾਤਾਵਾਂ, ਅਦਾਕਾਰਾਂ ਅਤੇ ਡਾਇਰੈਕਟਰਾਂ ਨੂੰ ਦਿੱਤਾ ਜਾਂਦਾ ਹੈ ਜਿਹੜੇ ਪੰਜਾਬੀ ਸਿਨੇਮਾ ਦੇ ਖੇਤਰ ‘ਚ ਆਪਣੀ ਮਿਹਨਤ ਦੇ ਨਾਲ ਵੱਖਰਾ ਮੁਕਾਮ ਹਾਸਿਲ ਕਰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment