ਬੈਸਟ ਫੋਕ ਪੌਪ ਵੋਕਲਿਸਟ (ਮੇਲ) ਕੈਟਾਗਿਰੀ ਵਿੱਚ ਗਾਇਕ ਰੌਸ਼ਨ ਪ੍ਰਿੰਸ ਦੇ ਗਾਣੇ 'ਪੇਕਿਆਂ ਨੂੰ' ਨੂੰ ਮਿਲਿਆ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018'

Written by  Rupinder Kaler   |  December 08th 2018 10:56 PM  |  Updated: December 09th 2018 08:41 PM

ਬੈਸਟ ਫੋਕ ਪੌਪ ਵੋਕਲਿਸਟ (ਮੇਲ) ਕੈਟਾਗਿਰੀ ਵਿੱਚ ਗਾਇਕ ਰੌਸ਼ਨ ਪ੍ਰਿੰਸ ਦੇ ਗਾਣੇ 'ਪੇਕਿਆਂ ਨੂੰ' ਨੂੰ ਮਿਲਿਆ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018'

ਪੀਟੀਸੀ ਨੈਟਵਰਕ ਵੱਲੋਂ ਕਰਵਾਏ ਜਾ ਰਹੇ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਮੋਹਾਲੀ ਦੇ ਜੇ.ਐੱਲ.ਪੀ.ਐੱਲ. ਗਰਾਉਂਡ, ਸੈਕਟਰ 66-ਏ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ । ਹਰ ਪਾਸੇ ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਦਿਖਾਈ ਦੇ ਰਹੇ ਹਨ । ਇਹਨਾਂ ਸਿਤਾਰਿਆਂ ਨੂੰ ਦੇਖਣ ਲਈ ਦਰਸ਼ਕ ਦੂਰੋਂ- ਦੂਰੋਂ ਇੱਥੇ ਪਹੁੰਚੇ ਹੋਏ ਹਨ । ਹਰ ਪਾਸੇ ਜੇ.ਐੱਲ.ਪੀ.ਐੱਲ. ਗਰਾਉਂਡ ਦਰਸ਼ਕਾਂ ਨਾਲ ਭਰਿਆ ਹੋਇਆ ਹੈ । 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਹਰ ਕੋਈ ਐਕਸਾਈਟਿਡ ਹੈ ਕਿਉਂਕਿ ਇਹ ਅਵਾਰਡ ਉਸ ਗਾਇਕ ਨੂੰ ਮਿਲ ਰਿਹਾ ਹੈ ਜਿਸ ਦੇ ਗਾਣੇ ਨੂੰ ਲੋਕਾਂ ਨੇ ਵੋਟਿੰਗ ਨਾਲ ਚੁਣਿਆ ਹੈ । ਇਸ ਵਾਰ ਬੈਸਟ ਫੋਕ ਪੌਪ ਵੋਕਲਿਸਟ (ਮੇਲ) ਕੈਟਾਗਿਰੀ ਵਿੱਚ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018'  ਮਿਲਿਆ ਹੈ ਜੀ ਗਾਇਕ ਰੌਸ਼ਨ ਪ੍ਰਿੰਸ ਨੂੰ ਜਿਹਨਾਂ ਦੇ ਗਾਣੇ ਪੇਕਿਆਂ ਨੂੰ  ਸਭ ਤੋਂ ਵੱਧ ਵੋਟਾਂ ਮਿਲਿਆਂ ਹਨ ।

ਇਸ ਵਾਰ ਬੈਸਟ ਫੌਕ ਪੌਪ ਵੋਕਲਿਸਟ (ਮੇਲ) ਕੈਟਾਗਿਰੀ ਵਿੱਚ ਹੋਰ ਵੀ ਕਈ ਗਾਇਕ ਸਨ । ਜੇਕਰ ਗਾਇਕਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਬਾਈ ਅਮਰਜੀਤ ਦਾ ਗਾਣਾ ਪਿੰਡ ਦੀਆਂ ਗਲੀਆਂ ਸੀ , ਫਿਰੋਜ਼ ਖਾਨ ਦਾ ਤੇਰਾ ਫੈਨ, ਇੰਦਰਜੀਤ ਨਿੱਕੂ ਦਾ ਗਾਣਾ ਸਿਡਨੀ, ਲਖਵਿੰਦਰ ਵਡਾਲੀ ਦਾ ਰੰਗੀ ਗਈ, ਰੌਸ਼ਨ ਪ੍ਰਿੰਸ ਦਾ ਪੇਕਿਆਂ ਨੂੰ, ਸਰਦੂਲ ਸਿਕੰਦਰ ਦਾ ਪਿੰਡ ਮੇਰਿਆ ਸੀ ।

https://www.instagram.com/p/BrCzwEyHDdL/

ਪਰ ਇਸ ਸਭ ਨੂੰ ਪਿੱਛੇ ਛੱਡਦੇ ਹੋਏ ਇਸ ਵਾਰ ਜੇਤੂ ਰਹੇ ਰੌਸ਼ਨ ਪ੍ਰਿੰਸ ਜਿਨ੍ਹਾਂ ਦੇ ਗਾਣੇ ਨੂੰ ਲੋਕਾਂ ਦਾ ਸਭ ਤੋਂ ਵੱਧ ਪਿਆਰ ਮਿਲਿਆ ਹੈ । ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਹਰ ਸਾਲ ਕਰਵਾਇਆ ਜਾਂਦਾ ਹੈ ।ਇਹ ਸਿਲਸਿਲਾ ਪਿਛਲੇ ਕਈ ਸਾਲਾਂ ਤੋਂ ਚੱਲਿਆ ਆ ਰਿਹਾ ਹੈ । 2011  ਤੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network