Advertisment

‘ਨਾਨਕ ਦੁਨੀਆ ਕੈਸੀ ਹੋਈ’ ਧਾਰਮਿਕ ਸ਼ਬਦ ਭਾਈ ਗੁਰਦੀਪ ਸਿੰਘ ਜੀ ਰਸੀਲਾ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

author-image
By Lajwinder kaur
New Update
‘ਨਾਨਕ ਦੁਨੀਆ ਕੈਸੀ ਹੋਈ’ ਧਾਰਮਿਕ ਸ਼ਬਦ ਭਾਈ ਗੁਰਦੀਪ ਸਿੰਘ ਜੀ ਰਸੀਲਾ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
Advertisment
ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਗੁਰਦੀਪ ਸਿੰਘ ਜੀ ਰਸੀਲਾ ਮਾਛੀਵਾੜਾ ਸਾਹਿਬ ਵਾਲਿਆਂ ਦੀ ਰੂਹਾਨੀ ਆਵਾਜ਼ ‘ਚ ‘ਨਾਨਕ ਦੁਨੀਆ ਕੈਸੀ ਹੋਈ’ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਭਾਈ ਗੁਰਦੀਪ ਸਿੰਘ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਇਆ ਹੈ । ਜਿਵੇਂ ਕਿ ਸਭ ਜਾਣਦੇ ਨੇ ਕੋਰੋਨਾ ਵਾਇਰਸ ਦੇ ਚੱਲਦੇ ਇਹ ਸਮਾਂ ਪੂਰੇ ਸੰਸਾਰ ਲਈ ਬਹੁਤ ਹੀ ਦੁੱਖਾਂ ਦੇ ਨਾਲ ਭਰਿਆ ਹੋਇਆ ਹੈ । ਇਸ ਬਿਮਾਰੀ ਨੇ ਸਾਰੇ ਪਾਸੇ ਆਪਣਾ ਕਹਿਰ ਮਚਾ ਰੱਖਿਆ ਹੈ । ਇਸ ਲਈ ਘਰ ‘ਚ ਬੈਠ ਕਿ ਪਰਮਾਤਮਾ ਦੀ ਬੰਦਗੀ ਕਰਨੀ ਚਾਹੀਦੀ ਹੈ । ਤਾਂ ਜੋ ਇਸ ਮੁਸ਼ਕਿਲ ਸਮੇਂ ‘ਚੋਂ ਨਿਕਲਿਆ ਜਾ ਸਕੇ । ਇਹ ਧਾਰਮਿਕ ਸ਼ਬਦ ਪਰਮਾਤਮਾ ਦੇ ਨਾਲ ਜੋੜ ਰਿਹਾ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਧਾਰਮਿਕ ਸ਼ਬਦ ਨੂੰ ਸੰਗੀਤ ਦਿੱਤਾ ਹੈ ਖ਼ੁਦ ਭਾਈ ਗੁਰਦੀਪ ਸਿੰਘ ਜੀ ਰਸੀਲਾ ਨੇ । ਇਸ ਦੇ ਨਾਲ ਹੀ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ । publive-image ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।  ਇਸ ਧਾਰਮਿਕ ਸ਼ਬਦ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ‘ਤੇ ਲੈ ਸਕਦੇ ਹੋ । ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣਿਆ ਜਾ ਸਕਦਾ ਹੈ । ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਦੇ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੀਆਂ ਨੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment