ਭਾਈ ਨਿਰਮਲ ਸਿੰਘ ਜੀ ਖਾਲਸਾ ਦੀ ਮਿੱਠੀ ਯਾਦ ‘ਚ ਪੇਸ਼ ਹੈ ਧਾਰਮਿਕ ਸ਼ਬਦ ‘ਸਜਣ ਮੇਰੇ ਰੰਗੁਲੇ’ ਭਾਈ ਗੁਰਜੀਤ ਸਿੰਘ ਦੀ ਆਵਾਜ਼ ‘ਚ, ਦੇਖੋ ਵੀਡੀਓ

written by Lajwinder kaur | April 19, 2020

ਪਦਮਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਜੋ ਕਿ ਕੁਝ ਦਿਨ ਪਹਿਲਾਂ ਹੀ ਇਸ ਦੁਨੀਆ ਤੋਂ ਰੁਖ਼ਸਤ ਹੋ ਚੁੱਕੇ ਨੇ ।  ਗੁਰਬਾਣੀ ਨੂੰ 31 ਰਾਗਾਂ ਵਿੱਚ ਗਾਉਣ ਵਾਲੇ ਭਾਈ ਨਿਰਮਲ ਸਿੰਘ ਜੀ ਖਾਲਸਾ ਦਾ ਸਿੱਖੀ ਨੂੰ ਅੱਗੇ ਵਧਾਉਣ ‘ਚ ਵੱਡਾ ਯੋਗਦਾਨ ਰਿਹਾ ਹੈ । ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੀ ਖਾਲਸਾ ਦੀ ਯਾਦ ‘ਚ ਪੀਟੀਸੀ ਨੈੱਟਵਰਕ ਨੇ ਧਾਰਮਿਕ ਸ਼ਬਦ ਰਿਲੀਜ਼ ਕੀਤਾ ਹੈ । ਜੀ ਹਾਂ ਪੀਟੀਸੀ ਰਿਕਾਡਜ਼ ਵੱਲੋਂ ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਵਾਜ਼ ‘ਚ ‘ਸਜਣ ਮੇਰੇ ਰੰਗੁਲੇ’ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਭਾਈ ਗੁਰਜੀਤ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਪਰਮਾਤਮਾ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ । ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ‘ਤੇ ਵੀ ਸੁਣ ਸਕਦੇ ਹੋ । ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਦੇ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੀਆਂ ਨੇ ।

0 Comments
0

You may also like