ਬੇਅੰਤ ਢਿੱਲੋਂ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਤੇਰੀ ਸਰਦਾਰਨੀ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  November 13th 2019 10:35 AM  |  Updated: November 13th 2019 10:35 AM

ਬੇਅੰਤ ਢਿੱਲੋਂ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਤੇਰੀ ਸਰਦਾਰਨੀ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੇ ਉਭਰਦੇ ਹੋਏ ਪੰਜਾਬੀ ਗਾਇਕ ਬੇਅੰਤ ਢਿੱਲੋਂ ਆਪਣੇ ਨਵੇਂ ਗੀਤ ‘ਤੇਰੀ ਸਰਦਾਰਨੀ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਜੀ ਹਾਂ ਬੇਅੰਤ ਢਿੱਲੋਂ ਨੇ ਇਸ ਗਾਣੇ ਨੂੰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗਾਣੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:ਕਰਨ ਔਜਲਾ ਨੇ ਆਪਣੇ ਨਵੇਂ ਗੀਤ ‘ਹਿੰਟ’ ਨਾਲ ਦੱਸੇ ਦਿਲ ਦੇ ਦਰਦ, ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਗਾਣੇ ਦੇ ਬੋਲ ਵੀ ਖ਼ੁਦ ਬੇਅੰਤ ਢਿੱਲੋਂ(Beant Dhillon) ਦੀ ਕਲਮ ‘ਚੋਂ ਹੀ ਨਿਕਲੇ ਨੇ। ਗਾਣੇ ਨੂੰ ਸ਼ਾਨਦਾਰ ਮਿਊਜ਼ਿਕ ਐਮਪਾਇਰ ਵੱਲੋਂ ਦਿੱਤਾ ਗਿਆ ਹੈ। ਤੇਰੀ ਸਰਦਾਰਨੀ ਗਾਣੇ ਦਾ ਵੀਡੀਓ ਬੱਬੂ ਬਰਾੜ (22 ਜੀ ਫ਼ਿਲਮਸ) ਵੱਲੋਂ ਤਿਆਰ ਕੀਤਾ ਗਿਆ ਹੈ।

ਗਾਣੇ ‘ਚ ‘ਪਤੀ-ਪਤਨੀ’ ਦੇ ਰਿਸ਼ਤੇ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ‘ਤੇਰੀ ਸਰਦਾਰਨੀ’ ਗੀਤ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network