Advertisment

ਧਾਰਮਿਕ ਸ਼ਬਦ ‘ਰਾਮ ਗੁਸਈਆ ਜੀਅ ਕੇ ਜੀਵਨਾ’ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

author-image
By Lajwinder kaur
New Update
ਧਾਰਮਿਕ ਸ਼ਬਦ ‘ਰਾਮ ਗੁਸਈਆ ਜੀਅ ਕੇ ਜੀਵਨਾ’ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
Advertisment
ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਹਫ਼ਤੇ ਨਾਨਕ ਨਾਮ ਲੇਵਾ ਸੰਗਤ ਲਈ ਨਵੇਂ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤੇ ਜਾਂਦੇ ਹਨ। ਇਸੇ ਸਿਲਸਿਲ੍ਹੇ ਨੂੰ ਅੱਗੇ ਤੋਰਦੇ ਹੋਏ ਇਸ ਹਫ਼ਤੇ ਬੀਬੀ ਰਵਿੰਦਰ ਕੌਰ ਜੀ ਪਟਿਆਲੇ ਵਾਲਿਆਂ ਦੀ ਰਸਭਿੰਨੀ ਆਵਾਜ਼ 'ਚ ਸ਼ਬਦ ‘ਰਾਮ ਗੁਸਈਆ ਜੀਅ ਕੇ ਜੀਵਨਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਧਾਰਮਿਕ ਸ਼ਬਦ ਦੀ ਵੀਡੀਓ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤਾ ਗਿਆ ਹੈ। ਹੋਰ ਵੇਖੋ:'ਹਮਰੀ ਜਿਹਬਾ ਏਕ ਪ੍ਰਭ' ਧਾਰਮਿਕ ਸ਼ਬਦ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਜ਼ ਜਿਵੇਂ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ ਤੇ ਪੀਟੀਸੀ ਨਿਊਜ਼ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਗਤਾਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਲਨ ਉੱਤੇ ਅਨੰਦ ਲੈ ਸਕਦੀਆਂ ਨੇ। ਪੀਟੀਸੀ ਦੇ ਸਾਰੇ ਹੀ ਧਾਰਮਿਕ ਸ਼ਬਦ ਪੀਟੀਸੀ ਪਲੇਅ ਐਪ ਉੱਤੇ ਵੀ ਉਪਲਬਧ ਹਨ। ਪੀਟੀਸੀ ਰਿਕਾਰਡਜ਼ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਨਵੇਂ ਤੇ ਵੱਖਰੇ ਉਪਰਾਲੇ ਕੀਤੇ ਜਾ ਰਹੇ ਹਨ। publive-image ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਲੇਬਲ ਹੇਠ ਕਈ ਰਾਗੀਆਂ ਵੱਲੋਂ ਗਾਏ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ। ਇਨ੍ਹਾਂ ਧਾਰਮਿਕ ਸ਼ਬਦਾਂ ਨੂੰ ਦੇਸ਼ ਵਿਦੇਸ਼ ‘ਚ ਵੱਸਦੀਆਂ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment