ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ ‘ਤਿਸੁ ਸਾਹਿਬ ਕੀ ਟੇਕ’

Written by  Lajwinder kaur   |  July 20th 2021 04:23 PM  |  Updated: July 20th 2021 04:26 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ ‘ਤਿਸੁ ਸਾਹਿਬ ਕੀ ਟੇਕ’

ਪੀਟੀਸੀ ਨੈੱਟਵਰਕ ਹਰ ਹਫਤੇ ਨਾਨਕ ਨਾਮ ਲੇਵਾ ਸੰਗਤ ਦੇ ਲਈ ਧਾਰਮਿਕ ਸ਼ਬਦ ਲੈ ਕੇ ਆਉਂਦੇ ਨੇ । ਇਸ ਸਿਲਸਿਲੇ ਦੇ ਚਲਦੇ ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ (ਜਲੰਧਰ ਵਾਲੇ) ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਹੋਣ ਜਾ ਰਿਹਾ ਹੈ।

bhai amritpal singh ji

ਹੋਰ ਪੜ੍ਹੋ : ਗਾਇਕ ਗੁਰਸ਼ਬਦ ਨੇ ਆਸਟ੍ਰੇਲੀਆ ‘ਚ ਵੱਸਦੇ ਪੰਜਾਬੀਆਂ ਨੂੰ ਦਿੱਤਾ ਖ਼ਾਸ ਸੁਨੇਹਾ, ਕਿਹਾ ਜੇ ਕਰਨਗੇ ਇਹ ਕੰਮ ਤਾਂ ਪੰਜਾਬੀ ਮਾਂ-ਬੋਲੀ ਨੂੰ ਮਿਲੇਗਾ ਮਾਣ

ਹੋਰ ਪੜ੍ਹੋ : ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਸਖੀਹੋ ਸਹੇਲੜੀਹੋ’ ਹੋਇਆ ਰਿਲੀਜ਼

tis sahibki tek

‘ਤਿਸੁ ਸਾਹਿਬ ਕੀ ਟੇਕ’ ਸ਼ਬਦ ਦਾ ਵਰਲਡ ਪ੍ਰੀਮੀਅਰ ਬੁੱਧਵਾਰ 21 ਜੁਲਾਈ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਉੱਤੇ ਕੀਤਾ ਜਾਵੇਗਾ । ਪ੍ਰਮਾਤਮਾ ਦੇ ਨਾਲ ਜੋੜਨ ਵਾਲੇ ਇਹ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਵੇਗਾ ।

inside image of bhai amritpal singh ji new ptc records shabad

ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network