ਭਾਈ ਅਮਨਦੀਪ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਸਖੀਹੋ ਸਹੇਲੜੀਹੋ’ ਹੋਇਆ ਰਿਲੀਜ਼
ਪੀਟੀਸੀ ਨੈੱਟਵਰਕ ਹਰ ਹਫਤੇ ਨਾਨਕ ਨਾਮ ਲੇਵਾ ਸੰਗਤ ਦੇ ਲਈ ਧਾਰਮਿਕ ਸ਼ਬਦ ਲੈ ਕੇ ਆਉਂਦੇ ਨੇ । ਇਸ ਸਿਲਸਿਲੇ ਦੇ ਚਲਦੇ ਨਵਾਂ ਧਾਰਮਿਕ ਸ਼ਬਦ ਰਿਲੀਜ਼ ਹੋ ਗਿਆ ਹੈ। ਜੀ ਹਾਂ ਭਾਈ ਅਮਨਦੀਪ ਸਿੰਘ ਜੀ (Bhai Amandeep Singh Ji) ਦੀ ਆਵਾਜ਼ ‘ਚ ਸ਼ਬਦ ‘ਸਖੀਹੋ ਸਹੇਲੜੀਹੋ’ (Sakhiho Sahelariho) ਰਿਲੀਜ਼ ਹੋਇਆ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਦੇ ਨਾਲ ਪੀਟੀਸੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਗਿਆ ਹੈ।
ਹੋਰ ਪੜ੍ਹੋ : ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਪ੍ਰਮਾਤਮਾ ਦੇ ਨਾਲ ਜੋੜਣ ਵਾਲੇ ਇਸ ਸ਼ਬਦ ਨੂੰ ਭਾਈ ਅਮਨਦੀਪ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਗਾਇਆ ਗਿਆ ਹੈ।
ਭਾਈ ਅਮਨਦੀਪ ਸਿੰਘ (ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ) ਵੱਲੋਂ ਗਾਇਨ ਕੀਤੇ ਗਏ ਇਸ ਸ਼ਬਦ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਸਕਦੇ ਹੋ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ਵੱਲੋਂ ਕਈ ਸ਼ਬਦ ਸੰਗਤਾਂ ਲਈ ਰਿਲੀਜ਼ ਕੀਤੇ ਗਏ ਹਨ । ਜਿਸ ਦਾ ਲਾਭ ਸੰਗਤਾਂ ਉਠਾ ਰਹੀਆਂ ਹਨ । ਇਨ੍ਹਾਂ ਸਾਰੇ ਸ਼ਬਦਾਂ ਨੂੰ ਸੰਗਤਾਂ ਪੀਟੀਸੀ ਪਲੇਅ ਐਪ ‘ਤੇ ਵੀ ਸਰਵਣ ਕਰ ਸਕਦੀਆਂ ਹਨ। ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।