ਧਾਰਮਿਕ ਸ਼ਬਦ ‘ਬਲਿਓ ਚਰਾਗੁ ਅੰਧ੍ਹਾਰ ਮਹਿ’ ਭਾਈ ਅਨੂਪ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | November 07, 2019

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਹਰ ਹਫ਼ਤੇ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਹਫ਼ਤੇ ਭਾਈ ਅਨੂਪ ਸਿੰਘ ਜੀ (ਊਨਾ ਵਾਲਿਆਂ) ਦੀ ਅਵਾਜ਼ ‘ਚ ‘ਬਲਿਓ ਚਰਾਗੁ ਅੰਧ੍ਹਾਰ ਮਹਿ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਅਨੂਪ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ।

ਹੋਰ ਵੇਖੋ:ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਧਾਰਮਿਕ ਸ਼ਬਦ ‘ਬਲਿਓ ਚਰਾਗੁ ਅੰਧ੍ਹਾਰ ਮਹਿ’ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ। ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਇਸ ਸ਼ਬਦ ਨੂੰ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਸੰਗਤਾਂ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ਵਰਗੇ ਚੈਨਲਾਂ ‘ਤੇ ਇਸ ਸ਼ਬਦ ਦਾ ਅਨੰਦ ਲੈ ਸਕਦੀਆਂ ਨੇ। ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਵੀ ਪੀਟੀਸੀ ਰਿਕਾਰਡਸ ਦੇ ਸਾਰੇ ਸ਼ਬਦ ਉਪਲਬਧ ਹਨ। ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ ‘ਚ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ।

You may also like