Advertisment

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 05 February 2024

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

New Update
ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 17-November-2023

Today's Hukamnama Sahib

Listen to this article
0.75x 1x 1.5x
00:00 / 00:00
Advertisment

Hukamnama Sachkhand Sri Harmandir Sahib, Sri Darbar Sahib Amritsar - 05.02.2024

ਬਿਲਾਵਲੁ ਮਹਲਾ ੫ ॥

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਸੋਮਵਾਰ, ੨੩ ਮਾਘ (ਸੰਮਤ ੫੫੫ ਨਾਨਕਸ਼ਾਹੀ) ੫ ਫਰਵਰੀ, ੨੦੨੪ - ਅੰਗ: ੮੧੯
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਸਭ ਤੋਂ ਵੑਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵੑਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।
English Translation:
BILAAVAL, FIFTH MEHL:
The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. || 1 || Pause || God Himself has heard the prayers of His humble devotees. He dispelled my disease, and rejuvenated me; His glorious radiance is so great! || 1 || He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. || 2 || 16 || 80 ||
Monday, 23rd Maagh (Samvat 555 Nanakshahi) 5th February, 2024 - Ang: 819
Advertisment

Stay updated with the latest news headlines.

Follow us:
Advertisment
Advertisment
Latest Stories
Advertisment