Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ – 14 ਮਾਰਚ 2023

author-image
By Gurteer Singh
New Update
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ – 14 ਮਾਰਚ 2023
Advertisment
Mukhwak Sachkhand Sri Harmandar Sahib, Sri Amritsar - 14-03-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਮੰਗਲਵਾਰ, ੧ ਚੇਤ (ਸੰਮਤ ੫੫੫ ਨਾਨਕਸ਼ਾਹੀ) ੧੪ ਮਾਰਚ, ੨੦੨੩ - ਅੰਗ: ੬੯੬
Advertisment

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
Tuesday, 1st Chayt (Samvat 555 Nanakshahi) 14th March, 2023 (Page: 696)
Advertisment

SANGRAND HUKAMNAMA
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥

ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥

ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥

ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥

ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥

ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥

ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਮੰਗਲਵਾਰ, ੧ ਚੇਤ (ਸੰਮਤ ੫੫੫ ਨਾਨਕਸ਼ਾਹੀ) ੧੪ ਮਾਰਚ, ੨੦੨੩ - ਅੰਗ: ੧੩੩
Advertisment

ਪੰਜਾਬੀ ਵਿਆਖਿਆ:
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀਂ ਅਪਣੇ ਕਰਮਾਂ ਦੀ ਕਮਾਈ ਅਨੁਸਾਰ ਤੈਥੋਂ ਵਿੱਛੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ), ਮਿਹਰ ਕਰਕੇ ਸਾਨੂੰ ਆਪਣੇ ਚਰਨਾ ਨਾਲ ਮਿਲਾਵੋ।(ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ ਸੁੱਖਾਂ ਦੀ ਖ਼ਾਤਰ ਭਟਕਦੇ ਰਹੇ ਹਾਂ, ਹੁਣ,ਹੇ ਪ੍ਰਭੂ! ਥੱਕ ਕੇ ਤੇਰੀ ਸ਼ਰਨ ਆਏ ਹਾਂ। ਜਿਵੇ ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, ਜਿਵੇਂ ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ ਫਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ ਧਨ ਦੀ ਕਮਾਈ ਨਹੀਂ ਹੋ ਸਕਦੀ ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ। ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। ਸੁਖ ਮਿਲੇ ਭੀ ਕਿਵੇਂ? ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਨ ਵੱਸੇ, ਉਸ ਦੇ ਭਾ ਦੇ ਵੱਸਦੇ ਪਿੰਡ ਤੇ ਸ਼ਹਰ ਤਪਦੀ ਭੱਠੀ ਵਰਗੇ ਹੁੰਦੇ ਹਨ। ਇਸਤ੍ਰੀ ਨੂੰ ਪਤੀ ਤੋਂ ਬਿਨਾ ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ ਆਪਣੇ ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, ਤਿਵੇਂ ਮਾਲਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ। ਤਾਹੀਏਂ ਨਾਨਕ ਦੀ ਬੇਨਤੀ ਹੈ ਕਿ ਹੇ ਪ੍ਰਭੂ! ਕਿਰਪਾ ਕਰਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ ਮੈਨੂੰ ਜੋੜੀ ਰੱਖ, ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।੧। ਚੇਤ ਵਿਚ ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਅਨੰਦ ਦੇਂਦੀ ਹੈ, ਜੇ ਪਰਮਾਤਮਾ ਨੂੰ ਸਿਮਰੀਏ ਤਾਂ ਸਿਮਰਨ ਦੀ ਬਰਕਤਿ ਨਾਲ ਬਹੁਤ ਆਤਮਕ ਅਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਨੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਕਿਉਂਕਿ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ-ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਆਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ ਮਾਨਸਕ ਦੁੱਖ ਬਿਆਨ ਨਹੀਂ ਹੋ ਸਕਦਾ। ਪਰ ਜਿੰਨਾਂ੍ਹ ਬੰਦਿਆਂ ਨੇ ਉਸ ਸਰਬ ਵਿਆਪਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੇ ਚਰਨੀਂ ਲੱਗਾਂਗਾ।੨।

English Translation:
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
By the actions we have committed, we are separated from You. Please show Your Mercy, and unite us with Yourself, Lord. We have grown weary of wandering to the four corners of the earth and in the ten directions. We have come to Your Sanctuary, God. Without milk, a cow serves no purpose. Without water, the crop withers, and it will not bring a good price. If we do not meet the Lord, our Friend, how can we find our place of rest? Those homes, those hearts, in which the Husband Lord is not manifest-those towns and villages are like burning furnaces. All decorations, the chewing of betel to sweeten the breath, and the body itself, are all useless and vain. Without God, our Husband, our Lord and Master, all friends and companions are like the Messenger of Death. This is Nanak’s prayer: “Please show Your Mercy, and bestow Your Name. O my Lord and Master, please unite me with Yourself, O God, in the Eternal Mansion of Your Presence”. || 1 || In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God-blessed is their coming into this world. Those who live without Him, for even an instant-their lives are rendered useless. The Lord is totally pervading the water, the land, and all space. He is contained in the forests as well. Those who do not remember God-how much pain must they suffer! Those who dwell upon their God have great good fortune. My mind yearns for the Blessed Vision of the Lord’s Darshan. O Nanak, my mind is so thirsty! I touch the feet of one who unites me with God in the month of Chayt. || 2 ||
Tuesday, 1st Chayt (Samvat 555 Nanakshahi) 14th March 2023 - Page: 133


Advertisment

Stay updated with the latest news headlines.

Follow us:
Advertisment
Advertisment
Latest Stories
Advertisment