ਪੰਜਾਬੀ ਗਾਇਕ ‘ਜੀ ਸੁਰਜੀਤ’ ਦੇ ਨਵੇਂ ਗਾਣੇ ‘ਦੋ ਤਾਰਾ’ ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਵੀਡੀਓ
ਪੰਜਾਬੀ ਗਾਇਕ ਜੀ ਸੁਰਜੀਤ ਜੋ ਕਿ ਬਹੁਤ ਜਲਦ ਆਪਣਾ ਨਵਾਂ ਗਾਣਾ ‘ਦੋ ਤਾਰਾ’ ਲੈ ਕੇ ਆ ਰਹੇ ਹਨ। ਇਸ ਗਾਣੇ ਨੂੰ ਪੀਟੀਸੀ ਰਿਕਾਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਜਿਸਦੇ ਚੱਲਦੇ ਗਾਣੇ ਦੀ ਪਹਿਲੀ ਝਲਕ ਛੋਟੇ ਜਿਹੇ ਟੀਜ਼ਰ ਦੇ ਰੂਪ ‘ਚ ਸਾਹਮਣੇ ਆ ਚੁੱਕੀ ਹੈ। ਜਿਸ ‘ਚ ਜੀ ਸੁਰਜੀਤ ਦੀ ਦਮਦਾਰ ਆਵਾਜ਼ ਸੁਣਨ ਨੂੰ ਮਿਲ ਰਹੀ ਹੈ।
ਹੋਰ ਵੇਖੋ:ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਉਮਰ’ ਹੁਣ ‘ਪੀਟੀਸੀ ਪਲੇਅ’ ਐਪ ‘ਤੇ ਵੀ ਉਪਲਬਧ
ਪੀਟੀਸੀ ਸਟੂਡੀਓ ਅਜਿਹਾ ਪਲੇਟਫਾਰਮ ਹੈ ਜਿੱਥੇ ਨਾਮੀ ਕਲਾਕਾਰਾਂ ਦੇ ਨਾਲ ਨਵੇਂ-ਨਵੇਂ ਗਾਇਕਾਂ ਨੂੰ ਆਪਣੀ ਪ੍ਰਤਿਭਾ ਸਰੋਤਿਆਂ ਅੱਗੇ ਪੇਸ਼ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਪੀਟੀਸੀ ਸਟੂਡੀਓ ਤੇ ਪੀਟੀਸੀ ਰਿਕਾਰਡਸ ਦੇ ਹੇਠ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਤੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਹਫ਼ਤੇ 2 ਅਗਸਤ ਨੂੰ ਜੀ ਸੁਰਜੀਤ ਦਾ ਨਵਾਂ ਗੀਤ ‘ਦੋ ਤਾਰਾ’ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦਾ ਪ੍ਰਸਾਰਣ ਪੀਟੀਸੀ ਪੰਜਾਬੀ ਅਤੇ ਪੀਟੀਸੀ ਨੈੱਟਵਰਕ ਦੇ ਹੋਰ ਵੱਖ-ਵੱਖ ਚੈਨਲਾਂ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਗਾਣਾ ਪੀਟੀਸੀ ਰਿਕਾਰਡਸ ਦੇ ਯੂਟਿਉਬ ਚੈਨਲ ‘ਤੇ ਵੀ ਰਿਲੀਜ਼ ਕੀਤਾ ਜਾਵੇਗਾ। ਪੀਟੀਸੀ ਸਟੂਡੀਓ ਤੇ ਪੀਟੀਸੀ ਰਿਕਾਰਡਸ ਵੱਲੋਂ ਜਿੰਨੇ ਵੀ ਗਾਣੇ ਰਿਲੀਜ਼ ਕੀਤੇ ਜਾਂਦੇ ਹਨ, ਉਹ ਸਾਰੇ ਹੀ ਪੰਜਾਬ ਦੇ ਸੱਭਿਆਚਾਰ ਤੇ ਪੰਜਾਬੀਅਤ ਦੇ ਨਾਲ ਜੁੜੇ ਹੁੰਦੇ ਹਨ।