ਪੁਖਰਾਜ ਭੱਲਾ ਦੇ ਨਵੇਂ ਸਿੰਗਲ ਟਰੈਕ ‘Countless’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  March 26th 2020 12:16 PM  |  Updated: March 26th 2020 12:16 PM

ਪੁਖਰਾਜ ਭੱਲਾ ਦੇ ਨਵੇਂ ਸਿੰਗਲ ਟਰੈਕ ‘Countless’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਅਦਾਕਾਰ ਪੁਖਰਾਜ ਭੱਲਾ ਜੋ ਕਿ ਅਦਾਕਾਰੀ ਦੇ ਨਾਲ ਗਾਇਕੀ ‘ਚ ਵੀ ਸਰਗਰਮ ਨੇ । ਜੀ ਹਾਂ ਉਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ਕਾਉਂਟਲੈਸ (Countless) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ।

ਇਸ ਗੀਤ ਨੂੰ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ ਖੁਦ ਪੁਖਰਾਜ ਭੱਲਾ । ਉਧਰ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਕਰਣ ਸੰਧਵਾਲੀਆ ਤੇ ਪੁਖਰਾਜ ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ ਜੇ.ਟੀ ਬੀਟਸ ਤੇ ਅਲਾਪ ਸਿਕੰਦਰ ਹੋਰਾਂ ਨੇ ਤਿਆਰ ਕੀਤਾ ਹੈ । ਗਾਣੇ ਦਾ ਵੀਡੀਓ Manoj K Ricky ਵੱਲੋਂ ਤਿਆਰ ਕੀਤਾ ਗਿਆ ਹੈ । ਟੀਜ਼ਰ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ , ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਵੀ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਪੁਖਰਾਜ ਭੱਲਾ ਨੇ ਗੀਤ ਦੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਸੀ ਕਿ ਕੋਰੋਨਾ ਦੇ ਡਰ ਨਾਲ ਸਹਿਮੇ ਲੋਕਾਂ ਨੂੰ ਕੁਝ ਰਾਹਤ ਦੇਣ ਦੀ ਕੋਸ਼ਿਸ ਕਰਨਗੇ ਆਪਣੇ ਨਵੇਂ ਗੀਤ ਦੇ ਨਾਲ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

ਜੇ ਗੱਲ ਕਰੀਏ ਪੁਖਰਾਜ ਭੱਲਾ ਦੀ ਤਾਂ ਉਹ ‘ਤੇਰੀਆਂ ਮੇਰੀਆਂ ਹੇਰਾ ਫੇਰੀਆਂ’ ਟਾਈਟਲ ਹੇਠ ਬਣ ਰਹੀ ਪੰਜਾਬੀ ਫ਼ਿਲਮ ‘ਚ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network