ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੇਵੇਗੀ ਲਤਾ ਮੰਗੇਸ਼ਕਰ
ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਬਾਲੀਵੁੱਡ ਦੀ ਗਾਇਕਾ ਲਤਾ ਮੰਗੇਸ਼ਕਰ ਨੇ ਮਦਦ ਕਰਨ ਦਾ ਐਲਾਨ ਕੀਤਾ ਹੈ । ਖਬਰਾਂ ਦੀ ਮੰਨੀਏ ਤਾਂ ਲਤਾ ਮੰਗੇਸ਼ਕਰ 24 ਅਪ੍ਰੈਲ ਨੂੰ ਆਪਣੇ ਪਿਤਾ ਦੀਨਾਨਾਥ ਮੰਗੇਸ਼ਕਰ ਦੀ ਬਰਸੀ ਦੇ ਮੌਕੇ ਤੇ ਫੌਜ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦਾਨ ਕਰਨਗੇ ।
Lata-Mangeshkar
ਲਤਾ ਮੰਗੇਸ਼ਕਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਹਨਾਂ ਦਾ ਜਨਮ ਦਿਨ ਸੀ ਤੇ ਇਸ ਮੌਕੇ ਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਉਹਨਾਂ ਨੂੰ ਤੋਹਫੇ ਦੇਣ ਦੀ ਬਜਾਏ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕਰਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਲਤਾ ਮੰਗੇਸ਼ਕਰ ਨੇ ਟਵੀਟ ਕਰਕੇ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਸੀ ।
https://twitter.com/mangeshkarlata/status/1096337344855228417
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ, ਅਕਸ਼ੇ ਕੁਮਾਰ, ਸਲਮਾਨ ਖਾਨ, ਕੈਲਾਸ਼ ਖੇਰ ਅਜੇ ਦੇਵ ਗਨ ਨੇ ਕਰੋੜਾਂ ਰੁਪਏ ਦਾਨ ਵਿੱਚ ਦਿੱਤੇ ਹਨ ।