Trending:
ਕੱਦੂ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਡਾਈਟ ਵਿੱਚ ਕਰੋ ਸ਼ਾਮਿਲ
ਕੱਦੂ (Pumpkins Health benefits) ਵਿੱਚ ਕੈਲਸ਼ੀਅਮ, ਆਇਰਨ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ ਵਰਗੇ ਤੱਤ ਹੁੰਦੇ ਹਨ । ਕੱਦੂ ਨਾਲ ਇਮਿਊਨਿਟੀ ਸਟ੍ਰਾਂਗ ਹੋਣ ਤੋਂ ਲੈ ਕੇ ਭਾਰ ਘਟਾਉਣ ਤੱਕ ਮਦਦ ਮਿਲਦੀ ਹੈ। ਇਹ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਵਰਦਾਨ ਹੈ। ਇਸ ਵਿੱਚ ਬੀਟਾ ਕੈਰੋਟੀਨ ਹੁੰਦਾ ਹੈ।

ਹੋਰ ਪੜ੍ਹੋ :

ਅਜਿਹੇ ਵਿੱਚ ਇਸਨੂੰ ਅੱਖਾਂ ਦੇ ਲਈ ਸਿਹਤਮੰਦ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ -ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਹੋਣ ਤੋਂ ਬਚਾਅ ਰਹਿੰਦਾ ਹੈ। ਕੱਦੂ (Pumpkins Health benefits) ਵਿੱਚ ਕੈਲਸ਼ੀਅਮ ਦੀ ਉਚਿਤ ਮਾਤਰਾ ਹੁੰਦੀ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਤੋਂ ਇਲਾਵਾ, ਓਸਟੀਓਪਰੋਰੋਸਿਸ ਦਾ ਜੋਖਮ ਘੱਟ ਜਾਂਦਾ ਹੈ।

ਇਸ ਲਈ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕਾਂ ਨੂੰ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦਾ ਸੇਵਨ ਭਾਰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਅਜਿਹੀ ਸਥਿਤੀ ਵਿੱਚ ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।