
Bhagwant Mann Marriage: ਪੰਜਾਬ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ।

ਉਹ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ, ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਚ ਲੈਣਗੇ ਲਾਵਾਂ।
ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਦੱਸ ਦਈਏ ਇਹ ਵਿਆਹ ਸਾਦੇ ਅੰਦਾਜ਼ ਦੇ ਨਾਲ ਹੋਵੇਗਾ, ਜਿਸ ਕੁਝ ਖ਼ਾਸ ਮਹਿਮਾਨ ਹੀ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਦੱਸ ਦਈਏ ਸਾਲ 2015 'ਚ ਉਹ ਆਪਣੀ ਪਹਿਲੀ ਪਤਨੀ ਤੋਂ ਵੱਖ ਹੋ ਗਏ ਸਨ ਤੇ ਤਲਾਕ ਲੈ ਲਿਆ ਸੀ। ਤਲਾਕ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪਤਨੀ ਆਪਣੇ ਬੱਚਿਆਂ ਦੇ ਨਾਲ ਅਮਰੀਕਾ 'ਚ ਜਾ ਕੇ ਵੱਸ ਗਈ ਸੀ।