ਪੰਜਾਬ ਦੇ ਸੀਐੱਮ ਭਗਵੰਤ ਮਾਨ ਦਾ ਹੋਇਆ ਦੂਜਾ ਵਿਆਹ, ਜਾਣੋਂ ਉਨ੍ਹਾਂ ਦੀ ਹਮਸਫਰ ਡਾਕਟਰ ਗੁਰਪ੍ਰੀਤ ਕੌਰ ਬਾਰੇ

Written by  Shaminder   |  July 07th 2022 09:36 PM  |  Updated: July 07th 2022 10:17 PM

ਪੰਜਾਬ ਦੇ ਸੀਐੱਮ ਭਗਵੰਤ ਮਾਨ ਦਾ ਹੋਇਆ ਦੂਜਾ ਵਿਆਹ, ਜਾਣੋਂ ਉਨ੍ਹਾਂ ਦੀ ਹਮਸਫਰ ਡਾਕਟਰ ਗੁਰਪ੍ਰੀਤ ਕੌਰ ਬਾਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Baghwant Mann) ਅੱਜ ਚੰਡੀਗੜ੍ਹ ‘ਚ ਦੂਜਾ ਵਿਆਹ ਹੋ ਗਿਆ ਹੈ।  ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ (Dr. Gurpreet Kaur) ਦੇ ਨਾਲ ਵਿਆਹ ਕਰਵਾ ਲਿਆ ਹੈ। ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭੇਜਿਆ ਸ਼ੋਕ ਸੰਦੇਸ਼, ਮੂਸੇਵਾਲਾ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ

ਦੱਸ ਦਈਏ ਇਸ ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ‘ਚ ਸ਼ਾਮਿਲ ਹੋਏ ਸੀ । ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਉਮਰ ਮਹਿਜ਼ 32 ਸਾਲ ਹੈ ਅਤੇ ਉਹ 48 ਸਾਲ ਦੇ ਸੀਐੱਮ ਭਗਵੰਤ ਮਾਨ ਤੋਂ 16  ਸਾਲ ਛੋਟੀ ਹੈ ।ਗੁਰਪ੍ਰੀਤ ਕੌਰ ਦਾ ਪਰਿਵਾਰ ਜੱਦੀ ਤੌਰ ‘ਤੇ ਹਰਿਆਣਾ ਦਾ ਰਹਿਣ ਵਾਲਾ ਹੈ ਫਿਲਹਾਲ ਉਸ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ‘ਚ ਰਹਿੰਦਾ ਹੈ ।

Who is Punjab CM Bhagwant Mann's wife-to-be Dr Gurpreet Kaur?

ਹੋਰ ਪੜ੍ਹੋ : ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕਿਉਂ ਹੋਈ ਕਾਰਵਾਈ

ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ । ਸੀਐੱਮ ਦੇ ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਨੇ ਸੰਭਾਲੀਆਂ ਸਨ। ਦੋਵਾਂ ਦਾ ਵਿਆਹ ਸਾਦੇ ਢੰਗ ਨਾਲ ਹੋਇਆ ਹੈ। ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

Punjab CM Bhagwant Mann's second marriage to take place on July 7 in Chandigarh Image Source: Twitter

ਇਸ ਵਿਆਹ ‘ਚ ਭਗਵੰਤ ਮਾਨ ਦੇ ਪਰਿਵਾਰਿਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ ਜੋ ਕਿ ਵਿਦੇਸ਼ ‘ਚ ਹੀ ਰਹਿੰਦੇ ਹਨ । ਭਗਵੰਤ ਮਾਨ ਦੀ ਪਹਿਲੀ ਪਤਨੀ ਨਾਲੋਂ ਤਲਾਕ ਹੋ ਚੁੱਕੀ ਹੈ ਅਤੇ ਦੋਵੇਂ ਕੁਝ ਸਾਲ ਪਹਿਲਾਂ ਇੱਕ ਦੂਜੇ ਤੋਂ ਵੱਖ ਹੋ ਗਏ ਸਨ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network