ਵਿਆਹ ਮਗਰੋਂ ਪਹਿਲੀ ਵਾਰ ਆਪਣੇ ਜੱਦੀ ਪਿੰਡ ਪਹੁੰਚੇ CM ਭਗਵੰਤ ਮਾਨ, ਦੇਖੋ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਕੁਝ ਖ਼ੂਬਸੂਰਤ ਤਸਵੀਰਾਂ

written by Lajwinder kaur | August 02, 2022

CM Bhagwant Mann visits 'Jaddi Pind' for first time after marriage: ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਨਵੀਂ ਵਹੁਟੀ ਡਾ. ਗੁਰਪ੍ਰੀਤ ਕੌਰ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਜੀ ਹਾਂ CM ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਨਵੀਂ ਵਹੁਟੀ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਹਨ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਧਰਮਿੰਦਰ ਨੂੰ ਜੱਫ਼ੀ ਪਾ ਕੇ ਪਿਆਰ ਲੁਟਾਉਂਦੇ ਨਜ਼ਰ ਆਏ ਰਣਵੀਰ ਸਿੰਘ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਦੋਵਾਂ ਐਕਟਰਾਂ ਦਾ ਇਹ ਅੰਦਾਜ਼

inside image of cm bhagwant maan with wife Image Source: Twitter

ਇਨ੍ਹਾਂ ਤਸਵੀਰਾਂ ‘ਚ ਦੇਖ ਸਕਦੇ ਹੋ ਪਿੰਡ ਵਾਸੀਆਂ ਨੇ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਭਰਵਾਂ ਸੁਆਗਤ ਕੀਤਾ। ਵਾਇਰਲ ਹੋ ਰਹੀਆਂ ਵੀਡੀਓਜ਼ ਚ ਦੇਖ ਸਕਦੇ ਹੋ ਬਜ਼ੁਰਗਾਂ ਨੇ ਨਵੀਂ ਵਿਆਹੀ ਜੋੜੀ ਨੂੰ ਆਪਣਾ ਆਸ਼ੀਰਵਾਦ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਨਜ਼ਰ ਆ ਰਹੇ ਹਨ।new pics of cm bhagwant maan

Image Source: Twitterਦੱਸ ਦਈਏ ਵਿਆਹ ਤੋਂ ਬਾਅਦ ਇਹ ਪਹਿਲਾ ਮੌਕਾ ਜਦੋਂ ਭਗਵੰਤ ਮਾਨ ਆਪਣੀ ਪਤਨੀ ਦੇ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਹਨ। ਤਸਵੀਰਾਂ ‘ਚ ਉਨ੍ਹਾਂ ਦੀ ਮਾਤਾ ਵੀ ਨਾਲ ਹੀ ਨਜ਼ਰ ਆਏ। ਡਾ. ਗੁਰਪ੍ਰੀਤ ਕੌਰ ਨੇ ਬੇਬੀ ਪਿੰਕ ਰੰਗ ਵਾਲਾ ਫਰਾਕ ਸੂਟ ਪਾਇਆ ਹੋਇਆ ਹੈ ਜਿਸ ਉਹ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੀ ਹੈ। ਭਗਵੰਤ ਮਾਨ ਜਿਨ੍ਹਾਂ ਨੇ ਚਿੱਟੇ ਰੰਗ ਦਾ ਕੁੜਤਾ ਪਜ਼ਾਮਾ ਪਿਆ ਤੇ ਨਾਲ ਹੀ ਪੀਲੇ ਰੰਗ ਵਾਲੀ ਪੱਗ ਬੰਨੀ ਹੋਈ ਹੈ।

Newlyweds CM Bhagwant Mann, wife Dr Gurpreet Kaur visit Golden Temple, seek blessings Image Source: Twitter

ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 48 ਸਾਲ ਦੀ ਉਮਰ ਵਿੱਚ ਦੂਜਾ ਵਿਆਹ ਕਰਵਾਇਆ ਹੈ। ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਨੇ 7 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਇਆ ਸੀ। ਇਸ ਵਿਆਹ ‘ਚ ਪਰਿਵਾਰਕ ਮੈਂਬਰ ਤੇ ਕੁਝ ਖ਼ਾਸ ਲੋਕ ਹੀ ਸ਼ਾਮਿਲ ਹੋਏ ਸਨ।

You may also like