ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਤੀਆਂ ਦੇ ਮੇਲੇ ‘ਚ ਗਿੱਧਾ ਪਾ ਕੇ ਲਾਈਆਂ ਰੌਣਕਾਂ, ਵੇਖੋ ਤਸਵੀਰਾਂ

written by Shaminder | August 09, 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr Gurpreet Kaur) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬੀਤੇ ਦਿਨ ਸੰਗਰੂਰ ਪੁਲਿਸ ਦੇ ਵੱਲੋਂ ਤੀਆਂ ਦੇ ਤਿਉਹਾਰ ਦੇ ਮੌਕੇ ‘ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੇ ਗਿੱਧਾ ਪਾ ਕੇ ਤੀਜ ਦਾ ਤਿਉਹਾਰ ਮਨਾਇਆ ।

Dr Gurpreet kaur ,

ਹੋਰ ਪੜ੍ਹੋ : ਪੰਜਾਬ ਦੇ ਸੀਐੱਮ ਭਗਵੰਤ ਮਾਨ ਦਾ ਹੋਇਆ ਦੂਜਾ ਵਿਆਹ, ਜਾਣੋਂ ਉਨ੍ਹਾਂ ਦੀ ਹਮਸਫਰ ਡਾਕਟਰ ਗੁਰਪ੍ਰੀਤ ਕੌਰ ਬਾਰੇ

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਡਾਕਟਰ ਗੁਰਪ੍ਰੀਤ ਕੌਰ ਗਿੱਧਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਉਨ੍ਹਾਂ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਹੈ ਅਤੇ ਗਿੱਧੇ ‘ਚ ਉਹ ਖੂਬ ਰੌਣਕਾਂ ਲਗਾਉਂਦੀ ਹੋਏ ਨਜ਼ਰ ਆ ਰਹੇ ਹਨ ।

Dr Gurpreet kaur ,.jpg,, ,,,,,,,,-min image From FB

ਹੋਰ ਪੜ੍ਹੋ : ਚਾਰ ਸਾਲ ਪਹਿਲਾਂ ਡਾ. ਗੁਰਪ੍ਰੀਤ ਕੌਰ ਨੂੰ ਮਿਲੇ ਸਨ ਭਗਵੰਤ ਮਾਨ, ਮਾਂ ਅਤੇ ਭੈਣ ਦੇ ਕਹਿਣ ‘ਤੇ ਕਰਵਾਇਆ ਦੂਜਾ ਵਿਆਹ

ਇਸ ਸਮਾਗਮ ‘ਚ ਵੱਡੀ ਗਿਣਤੀ ‘ਚ ਹੋਰ ਵੀ ਮੁਟਿਆਰਾਂ ਨਜ਼ਰ ਆ ਰਹੀਆਂ ਹਨ । ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਹੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਸੀ ।

Dr Gurpreet kaur ,.jpg,, ,,,,,,,,-min image From FB

ਪਰ ਦੋਵਾਂ ਪਤੀ ਪਤਨੀ ਦਾ ਤਲਾਕ ਹੋ ਚੁੱਕਿਆ ਹੈ । ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ । ਇਸ ਤੋਂ ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਦੂਜਾ ਪੁੱਤਰ । ਦੋਵੇਂ ਕਾਫੀ ਸਮੇਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ ।

 

 

You may also like