ਪੰਜਾਬ ਦੇ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦਾ ਹੈ ਮਨਮੋਹਨ ਵਾਰਿਸ ਤੇ ਕਮਲ ਹੀਰ ਦਾ ਨਵਾਂ ਗਾਣਾ ‘ਪੰਜਾਬ ਦੀ ਕਿਸਾਨੀ’

written by Rupinder Kaler | August 08, 2020

ਆਪਣੇ ਗੀਤਾਂ ਨਾਲ ਪੰਜਾਬ ਦੇ ਹਲਾਤਾਂ ਨੂੰ ਬਿਆਨ ਕਰਨ ਵਾਲੇ ਮਨਮੋਹਨ ਵਾਰਿਸ ਤੇ ਕਮਲ ਹੀਰ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । ‘ਪੰਜਾਬ ਦੀ ਕਿਸਾਨੀ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ । ਇਸ ਗੀਤ ਰਾਹੀਂ ਵਾਰਿਸ ਭਰਾਵਾਂ ਨੇ ਪੰਜਾਬ ਦੇ ਹਰ ਕਿਸਾਨ ਦੇ ਦਰਦ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ।

https://www.instagram.com/p/CDk8mkUJ0mc/

ਇਸ ਗੀਤ ਵਿੱਚ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦੀ ਕਿਸਾਨੀ ਖਤਮ ਹੋਣ ਦੇ ਕਗਾਰ ਤੇ ਹੈ, ਤੇ ਸਮੇਂ ਦੀਆਂ ਸਰਕਾਰਾਂ ਹੱਥ ਤੇ ਹੱਥ ਧਰੀ ਬੈਠੀਆਂ ਹਨ । ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਜਾਂਦੇ ਹਨ । ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਸੰਗੀਤ ਸੰਗਤਾਰ ਨੇ ਦਿੱਤਾ ਹੈ ਤੇ ਇਸ ਦੇ ਬੋਲ ਗਿੱਲ ਰੌਂਤਾ ਨੇ ਲਿਖੇ ਹਨ ।

ਗੀਤ ਦੀ ਵੀਡੀਓ ਪਲਾਜ਼ਮਾ ਰਿਕਾਰਡਜ਼ ਵੱਲੋਂ ਹੀ ਤਿਆਰ ਕੀਤੀ ਗਈ ਹੈ । ਵਾਰਿਸ ਭਰਾਵਾਂ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਤੇ ਉਹ ਆਪਣੇ ਗੀਤਾਂ ਰਾਹੀਂ ਪੰਜਾਬੀ ਵਿਰਸੇ ਨੂੰ ਸੰਭਾਲਦੇ ਆ ਰਹੇ ਹਨ ।

https://www.instagram.com/p/CC-JwjPp5pW/

0 Comments
0

You may also like