
ਪੰਜਾਬੀ ਫਿਲਮ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਏਂ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ (Binnu Dhillon)ਦੇ ਪਿਤਾ (Father)ਦਾ ਦਿਹਾਂਤ (Death)ਹੋ ਗਿਆ ਹੈ। ਇਸ ਦੀ ਜਾਣਕਾਰੀ ਬਿਨੂੰ ਨੇ ਖੁਦ ਇੱਕ ਪੋਸਟ ਪਾ ਕੇ ਦਿੱਤੀ ਹੈ ਉਨ੍ਹਾਂ ਨੇ ਆਪਣੇ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਇਸ ਬੱਚੇ ਨੂੰ ਕੀ ਤੁਸੀਂ ਪਛਾਣਿਆ ! ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ‘ਚ ਵੀ ਚੱਲਦਾ ਹੈ ਸਿੱਕਾ
ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮ ਬਾਗ ਧੂਰੀ ਵਿਖੇ ਕੱਲ੍ਹ ਯਾਨੀ 25 ਮੲਈ ਨੂੰ ਦੁਪਹਿਰ 12 ਕੀਤੀ ਜਾਵੇਗੀ ਬਿੰਨੂ ਢਿੱਲੋਂ ਦੀ ਇਸ ਪੋਸਟ ਨੂੰ ਦੇਖ ਕੇ ਉਹਨਾਂ ਦੇ ਸਾਥੀ ਕਲਾਕਾਰ ਅਫਸੋਸ ਜਤਾ ਰਹੇ ਹਨਬਿੰਨੂ ਢਿੱਲੋਂ ਦੇ ਪਿਤਾ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ ।ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਬਿੰਨੂ ਢਿੱਲੋਂ ਦੇ ਮਾਤਾ ਜੀ ਵੀ ਅਕਾਲ ਚਲਾਣਾ ਕਰ ਗਏ ਸਨ ।

ਹੋਰ ਪੜ੍ਹੋ : 1947 ਦੀ ਵੰਡ ਵੇਲੇ ਵਿੱਛੜੇ ਭਰਾ ਪਾਕਿਸਤਾਨ ਤੋਂ ਭਾਰਤ ਪਰਿਵਾਰ ਨੂੰ ਮਿਲਣ ਪਹੁੰਚੇ, ਤਸਵੀਰਾਂ ਹੋ ਰਹੀਆਂ ਵਾਇਰਲ
ਜਿਸ ਤੋਂ ਬਾਅਦ ਬਿੰਨੂ ਢਿੱਲੋਂ ਪੂਰੀ ਤਰ੍ਹਾਂ ਟੁੱਟ ਗਏ ਸਨ ਅਤੇ ਹੁਣ ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਦੁੱਖ ਵਿੱਚੋਂ ਗੁਜਰ ਰਹੇ ਹਨ। ਬਿੰਨੂ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਉਨ੍ਹਾਂ ਨੇ ਫ਼ਿਲਮ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸੀਰੀਅਲਸ ਵੀ ਕੰਮ ਕੀਤਾ ਹੈ । ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਉਣ ਵਾਲੇ ਬਿੰਨੂ ਢਿੱਲੋਂ ਨੂੰ ਦਰਸ਼ਕ ਕਾਮੇਡੀਅਨ ਦੇ ਰੂਪ ‘ਚ ਜ਼ਿਆਦਾ ਪਸੰਦ ਕਰਦੇ ਹਨ । ਹਾਲਾਂਕਿ ਉਨ੍ਹਾਂ ਨੂੰ ਜ਼ਿਆਦਾ ਨੈਗੇਟਿਵ ਕਿਰਦਾਰ ਨਿਭਾਉਣੇ ਪਸੰਦ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇੱਕ ਇੰਟਰਵਿਊ ‘ਚ ਕੀਤਾ ਸੀ ।
View this post on Instagram