ਪੰਜਾਬੀ ਅਦਾਕਾਰ ਦੀਪ ਸਿੱਧੂ ਇੱਕ ਵਾਰ ਫਿਰ ਆਏ ਵਿਵਾਦਾਂ ਵਿੱਚ, ਮਾਮਲਾ ਦਰਜ਼

Written by  Rupinder Kaler   |  October 05th 2021 06:00 PM  |  Updated: October 05th 2021 06:00 PM

ਪੰਜਾਬੀ ਅਦਾਕਾਰ ਦੀਪ ਸਿੱਧੂ ਇੱਕ ਵਾਰ ਫਿਰ ਆਏ ਵਿਵਾਦਾਂ ਵਿੱਚ, ਮਾਮਲਾ ਦਰਜ਼

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ (deep sidhu) ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਏ ਹਨ ।ਉਹਨਾਂ (deep sidhu controversy )’ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋ ਕਰਨ ਦਾ ਇਲਜ਼ਾਮ ਲੱਗਿਆ ਹੈ । ਜਿਸ ਨੂੰ ਲੈ ਕੇ ਉਹਨਾਂ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ ਗਈ ਹੈ ।

Pic Courtesy: Instagram

ਹੋਰ ਪੜ੍ਹੋ :

ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਖੀਰਾ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

daljeet kalsi with deep sidhu Pic Courtesy: Instagram

ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਦੀਪ ਸਿੱਧੂ (deep sidhu) ਨੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਉਸ ਦੇ ਸਬੰਧ ਵਿੱਚ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਦੇ ਵੱਲੋਂ ਐੱਫ ਆਈ ਆਰ ਦਰਜ ਕਰਵਾਈ ਗਈ ਹੈ।

Pic Courtesy: Instagram

ਜੇਕਰ ਇਸ ਮਾਮਲੇ ‘ਚ ਦੀਪ ਸਿੱਧੂ (deep sidhu) ਨੂੰ ਜ਼ਮਾਨਤ ਨਹੀਂ ਮਿਲਦੀ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ । ਉਹਨਾਂ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network