ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਕਰੋਨਾ ਵੈਕਸੀਨ ਦਾ ਟੀਕਾ ਲਗਵਾਉਂਦੇ ਹੋਏ ਸ਼ੇਅਰ ਕੀਤੀ ਤਸਵੀਰ

written by Rupinder Kaler | April 29, 2021

ਕੋਰੋਨਾ ਵਾਇਰਸ ਨਾਲ ਦੇਸ਼ ਵਿੱਚ ਲਗਾਤਾਰ ਹਾਲਾਤ ਵਿਗੜ ਰਹੇ ਹਨ । ਇਹਨਾਂ ਹਲਾਤਾਂ ਨੂੰ ਦੇਖਦੇ ਹੋਏ ਹਰ ਕੋਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਿਹਾ ਹੈ । ਗੁੱਗੂ ਗਿੱਲ ਨੇ ਵੀ ਪ੍ਰਮਾਤਮਾਂ ਅੱਗੇ  ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ ।ਗੁੱਗੂ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਹੈ।

inside pic of guggu gill image from instagram

ਹੋਰ ਪੜ੍ਹੋ :

‘ਰਾਮਾਇਣ’ ’ਚ ਸੀਤਾ ਦਾ ਕਿਰਦਾਰ ਨਿਭਾ ਕੇ ਮਸ਼ਹੂਰ ਹੋਈ ਅਦਾਕਾਰਾ ਦੀਪਿਕਾ ਚਿਖਾਲਿਆ ਦਾ ਹੈ ਅੱਜ ਜਨਮ-ਦਿਨ, ਇਸ ਤਰ੍ਹਾਂ ਹੋਈ ਸੀ ਕਰੀਅਰ ਦੀ ਸ਼ੁਰੂਆਤ

inside photo of guggu gill image from instagram

ਜਿਸ ਦੇ ਵਿੱਚ ਉਹ ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਨਜ਼ਰ ਆ ਰਹੇ ਹਨ । ਨਾਲ ਹੀ ਉਹਨਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ – ਦੋਸਤੋ , ਕੋਰੋਨਾ ਦੀ ਮਹਾਂਮਾਰੀ ਚੱਲ ਰਹੀ ਐ….. ਆਪਣੇ ਨਜ਼ਦੀਕੀ ਹਸਪਤਾਲ਼ ਵਿੱਚ ਜਾ ਕੇ ਆਪਣੀ ਤੇ ਪਰਿਵਾਰ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਲਗਵਾਉਣ !

Guggu Gill image from instagram

ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰੇ ! ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਹਲਾਤ ਵਿਗੜਦੇ ਹੀ ਜਾ ਰਹੇ ਹਨ । ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਜਗਾ ਹੀ ਨਹੀਂ ਮਿਲ ਰਹੀ ਤੇ ਆਕਸੀਜਨ ਦੀ ਵੀ ਬਹੁਤ ਕਮੀ ਹੋ ਰਹੀ ਹੈ। ਆਮ ਲੋਕਾਂ ਦੇ ਨਾਲ – ਨਾਲ ਕੋਰੋਨਾ ਵਾਇਰਸ ਕਰਕੇ ਹੁਣ ਤੱਕ ਕਈ ਫ਼ਿਲਮੀ ਸਿਤਾਰਿਆਂ ਦੀ ਮੌਤ ਵੀ ਹੋ ਗਈ ਹੈ ।

 

You may also like