USA 'ਚ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਏ ਪੰਜਾਬੀ ਐਕਟਰ ਹਰੀਸ਼ ਵਰਮਾ, ਕਿਸਾਨ ਮਜ਼ਦੂਰ ਏਕਤਾ ਦੇ ਲਗਾਏ ਨਾਅਰੇ

written by Lajwinder kaur | December 14, 2020

ਪੰਜਾਬੀ ਐਕਟਰ ਹਰੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਿਸਾਨ ਵੀਰਾਂ ਦੇ ਲਈ ਪੋਸਟਾਂ ਪਾ ਰਹੇ ਨੇ ।  punjabi actor harish verma ਹੋਰ ਪੜ੍ਹੋ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਈ ਨੀਰੂ ਬਾਜਵਾ, ਸਰਬੱਤ ਦੀ ਭਲਾਈ ਲਈ ਕੀਤੀ ਅਰਦਾਸ
ਹਾਲ ਹੀ ਚ ਉਹ ਯੂ.ਐੱਸ ਚ ਕਿਸਾਨ ਵੀਰਾਂ ਦੇ ਹੋਏ ਪ੍ਰਦਰਸ਼ਨ ਚ ਸ਼ਾਮਿਲ ਹੋਏ ਤੇ ਉੱਥੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹੋਏ ਨਜ਼ਰ ਆਏ । ਉਨ੍ਹਾਂ ਨੇ ਸਾਰੇ ਲੋਕਾਂ ਦੇ ਨਾਲ ਮਿਲਕੇ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਵੀ ਲਗਾਏ । harish verma post ਹਰੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਪ੍ਰਦਰਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਜਿੱਤ ਲਈ ਅਰਦਾਸਾਂ ਕਰ ਰਹੇ ਨੇ । ਦੱਸ ਦਈਏ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਲਾ ਕੇ ਨਾਲ ਖੜੇ ਹੋਏ ਨੇ । ਦਿੱਲੀ ਚ ਚੱਲ ਰਿਹਾ ਕਿਸਾਨ ਅੰਦੋਲਨ ਅੱਜ 19ਵੇਂ ਦਿਨ ਚ ਪ੍ਰਵੇਸ਼ ਕਰ ਗਿਆ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ । farmer protest pic

 
View this post on Instagram
 

A post shared by Surinder Singh (@mr.sam117)

0 Comments
0

You may also like