
ਅੱਜ ਦੀ ਸਵੇਰ ਬਹੁਤ ਹੀ ਦੁੱਖਦਾਇਕ ਖਬਰ ਲੈ ਕੇ ਆਈ ਹੈ। ਜੀ ਹਾਂ ਪੰਜਾਬੀ ਫ਼ਿਲਮ ਜਗਤ ਤੋਂ ਬਹੁਤ ਹੀ ਮਾੜੀ ਖਬਰ ਸਾਹਮਣੇ ਆਈ ਹੈ। ਫ਼ਿਲਮੀ ਜਗਤ ਦੇ ਨਾਮੀ ਐਕਟਰ ਕਾਕਾ ਕੌਤਕੀ (kaka kautki) ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ। ਜਿਸ ਤੋਂ ਬਾਅਦ ਫ਼ਿਲਮ ਜਗਤ ‘ਚ ਸੋਗ ਦੀ ਲਹਿਰ ਛਾਈ ਪਈ ਹੈ। ਦੱਸ ਦਈਏ ਕਾਕਾ ਕੌਤਕੀ ਨੂੰ ਰਾਤੀਂ ਦਿਲ ਦੌਰਾ ਪਿਆਰ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ (Punjabi Actor Kaka Kautki No More )।
ਗਾਇਕ ਅਤੇ ਐਕਟਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਾਕਾ ਕੌਤਕੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਯਾਰ ਇਹ ਕੈਸੇ ਰੰਗ ਨੇ ਵਾਹਿਗੁਰੂ ਜੀ ਦੇ R.I.P kaka bai’ ।
ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੇ ਵੀ ਕਾਕਾ ਕੌਤਕੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਆਰ.ਐਈ.ਪੀ’। ਕਾਕਾ ਕੌਤਕੀ ਦੀ ਮੌਤ ਦੀ ਖਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਵੱਡਾ ਸਦਮਾ ਦਿੱਤਾ ਹੈ।
ਜੇ ਗੱਲ ਕਰੀਏ ਕਾਕਾ ਕੌਤਕੀ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਅਖੀਰਲੀ ਵਾਰ ਉਹ ਐਮੀ ਵਿਰਕ ਦੀ ਫ਼ਿਲਮ ਪੁਆੜਾ 'ਚ ਨਜ਼ਰ ਆਏ ਸੀ। ਉਨ੍ਹਾਂ ਦਾ ਇਸ ਤਰ੍ਹਾਂ ਚੱਲੇ ਜਾਣਾ ਪੰਜਾਬੀ ਫ਼ਿਲਮੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਈ ਹੈ। ਰੱਬ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।
View this post on Instagram
View this post on Instagram