
Nav Bajwa road accident in US: ਮਸ਼ਹੂਰ ਪੰਜਾਬੀ ਅਦਾਕਾਰ ਨਵ ਬਾਜਵਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਨਵ ਬਾਜਵਾ ਯੂਐਸ (US) ਵਿੱਚ ਇੱਕ ਭਿਆਨਕ ਰੋਡ ਐਕਸੀਡੈਂਟ ਦਾ ਸ਼ਿਕਾਰ ਹੋ ਗਏ ਹਨ। ਇਸ ਦੌਰਾਨ ਉਹ ਵਾਲ-ਵਾਲ ਬੱਚ ਗਏ, ਜਦੋਂ ਕਿ ਉਨ੍ਹਾਂ ਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ।
ਦੱਸ ਦਈਏ ਕਿ ਨਵ ਬਾਜਵਾ ਜਲਦ ਹੀ ਆਪਣੀ ਨਵੀਂ ਫਿਲਮ 'ਰੇਡੂਆ ਰਿਟਰਨਸ' ਲੈ ਕੇ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਮੌਜੂਦਾ ਸਮੇਂ ਵਿੱਚ ਨਵ ਬਾਜਵਾ, ਆਪਣੀ ਆਉਣ ਵਾਲੀ ਫਿਲਮ "ਰੇਡੂਆ ਰਿਟਰਨਸ" ਦੇ ਪ੍ਰਮੋਸ਼ਨ ਲਈ ਅਮਰੀਕਾ ਦੇ ਦੌਰੇ 'ਤੇ ਹਨ।
ਮੀਡੀਆ ਰਿਪੋਰਟਸ ਦੇ ਮੁਤਾਬਕ ਨਵ ਬਾਜਵਾ ਇੱਕ ਭਿਆਨਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਹਲਾਂਕਿ ਕਿ ਇਸ ਦੌਰਾਨ ਉਹ ਜ਼ਖਮੀ ਹੋ ਗਏ। ਇਹ ਹਾਦਸਾ 4 ਜੁਲਾਈ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ ਸੁਤੰਤਰਤਾ ਦਿਵਸ ਸਮਾਰੋਹ ਤੋਂ ਵਾਪਸ ਆ ਰਹੇ ਸੀ। ਰਾਹ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਹ ਵਾਲ-ਵਾਲ ਬਚ ਗਏ, ਪਰ ਇਸ ਹਾਦਸੇ ਦੌਰਾਨ ਉਨ੍ਹਾਂ ਦੀ ਗੱਡੀ ਦੇ ਪਰਖੱਚੇ ਉੱਡ ਗਏ।

32 ਸਾਲਾ ਅਦਾਕਾਰ ਨਵ ਬਾਜਵਾ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਅਦਾਕਾਰ ਹੁਣ ਖ਼ਤਰੇ ਤੋਂ ਬਾਹਰ ਹੈ। ਨਵ ਬਾਜਵਾ ਨੂੰ ਜ਼ਿਆਦਾਤਰ ਬਾਹਾਂ, ਲੱਤਾਂ ਅਤੇ ਅੰਦਰੂਨੀ ਸੱਟਾਂ ਲੱਗੀਆਂ ਹਨ। ਨਵ ਬਾਜਵਾ ਦੇ ਨਜ਼ਦੀਕੀ ਰਿਸ਼ਤੇਦਾਰ ਨੇ ਦੱਸਿਆ ਕਿ ਜਦੋਂ ਕਾਰ ਨੂੰ ਪਿੱਛੋ ਟੱਕਰ ਵਜੀ ਤਾਂ ਉਸ ਸਮੇਂ ਗੱਡੀ ਦੇ ਏਅਰਬੈਗ ਖੁੱਲ੍ਹ ਗਏ। “ਅਸੀਂ ਸੱਚਮੁੱਚ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਜਿਸ ਦਾ ਆਸ਼ੀਰਵਾਦ ਨਵ ਬਾਜਵਾ ਦੇ ਬਚਣ ਪਿੱਛੇ ਹੈ”।
ਨਵ ਬਾਜਵਾ ਨਾਲ ਵਾਪਰੇ ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ 'ਚ ਫੈਨਜ਼ ਅਤੇ ਉਨ੍ਹਾਂ ਦੀ ਪੂਰੀ ਟੀਮ ਤੇ ਸਾਥੀ ਕਲਾਕਾਰ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਮੀਦ ਕਰ ਰਹੇ ਹਨ ਕਿ ਉਹ ਜਲਦ ਠੀਕ ਹੋ ਕੇ ਹਮੇਸ਼ਾ ਵਾਂਗ ਹੀ ਜੋਸ਼ ਅਤੇ ਊਰਜਾ ਨਾਲ ਕੰਮ ਕਰਨਗੇ।

ਜੇਕਰ ਨਵ ਬਾਜਵਾ ਦੀ ਨਵੀਂ ਫਿਲਮ 'ਰੇਡੂਆ ਰਿਟਰਨਸ' ਦੀ ਗੱਲ ਕੀਤੀ ਜਾਵੇ ਤਾਂ ਫਿਲਮ 'ਚ ਬਿੱਗ ਬੌਸ ਫੇਮ ਮਾਹਿਰਾ ਸ਼ਰਮਾ ਤੇ ਪੰਜਾਬੀ ਅਦਾਕਾਰ ਨਵ ਬਾਜਵਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ 2018 ਦੀ ਫਿਲਮ 'ਰੇਡੂਆ' ਦਾ ਸੀਕਵਲ ਹੈ। ਇਹ ਇਕ ਸਾਇੰਸ ਫਿਕਸ਼ਨ ਫਿਲਮ ਹੈ ਅਤੇ ਟਾਈਮ ਟ੍ਰੈਵਲ 'ਤੇ ਆਧਾਰਿਤ ਹੈ। ਇਸ ਵਿੱਚ ਉਨ੍ਹਾਂ ਨਾਲ ਦਿ ਗ੍ਰੇਟ ਖਲੀ ਵੀ ਨਜ਼ਰ ਆਉਣਗੇ।
View this post on Instagram