ਪੰਜਾਬੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਹੋਇਆ ਦਿਹਾਂਤ 

written by Rupinder Kaler | May 05, 2021 11:10am

ਪਾਲੀਵੁੱਡ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦਿਹਾਂਤ ਹੋ ਗਿਆ ਹੈ । ਇੱਕ ਵੈੱਬਸਾਈਟ ਮੁਤਾਬਿਕ ਉਨ੍ਹਾਂ ਨੇ ਅਫ਼ਰੀਕੀ ਮੁਲਕ ਯੁਗਾਂਡਾ ਵਿੱਚ ਆਖਰੀ ਸਾਹ ਲਿਆ । 17 ਅਪ੍ਰੈਲ ਨੂੰ ਉਹ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ।

Pic Courtesy: Instagram

ਹੋਰ ਪੜ੍ਹੋ :

ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਮਮਤਾ ਬੈਨਰਜੀ ਪਹੁੰਚੀ ਗੁਰਦੁਆਰਾ ਸਾਹਿਬ, ਦਰਸ਼ਨ ਔਲਖ ਨੇ ਸ਼ੇਅਰ ਕੀਤੀ ਵੀਡੀਓ

Pic Courtesy: Instagram

ਇੱਥੇ ਪਹੁੰਚ ਕੇ ਉਹਨਾਂ ਦੀ ਸਿਹਤ ਵਿਗੜ ਗਈ ਤੇ ਬੀਤੇ ਦਿਨ ਉਹਨਾਂ ਦਾ ਦਿਹਾਂਤ ਹੋ ਗਿਆ । ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਮੰਗ ਕੀਤੀ ਹੈ। ਉਧਰ ਉਹਨਾਂ ਦੇ ਦਿਹਾਂਤ ਤੇ ਕਈ ਪੰਜਾਬੀ ਕਲਾਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Pic Courtesy: Instagram

ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਪਾਈ ਹੈ, ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਤੁਹਾਨੂੰ ਦੱਸ ਦਿੰਦੇ ਹਾ ਕਿ ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ 'ਯਾਰੀ ਜੱਟ' ਦੀ ਸੀ, ਜੋ ਵਰਿੰਦਰ ਨਾਲ ਸੀ ਅਤੇ ਇਹ ਫ਼ਿਲਮ ਜਿੱਥੇ ਸੁਪਰ ਡੁਪਰ ਹਿੱਟ ਹੋਈ ਸੀ ।

You may also like