
ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ । ਜਪਜੀ ਖਹਿਰਾ ਪਹਿਲੇ ਦਿਨਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ । ਹਾਲ ਹੀ ‘ਚ ਉਹ ਹਰਫ ਚੀਮਾ ਦੇ ਗਾਏ ਕਿਸਾਨੀ ਗੀਤ ਬਾਰਡਰ ਚ ਅਦਾਕਾਰੀ ਕਰਦੇ ਦੇਖਿਆ ਗਿਆ ਸੀ ।
ਹੋਰ ਪੜ੍ਹੋ : ਦੇਖੋ ਵੀਡੀਓ: ਅਮਰ ਸੈਂਬੀ ਦਾ ਨਵਾਂ ਕਿਸਾਨੀ ਗੀਤ ‘ਗੱਲਾਂ ਹੁਣ ਦੇ ਵਕਤ ਦੀਆਂ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਦਿੱਲੀ ਕਿਸਾਨ ਮੋਰਚੇ ਤੋਂ ਜਪਜੀ ਖਹਿਰਾਂ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਇਨ੍ਹਾਂ ਫੋਟੋਆਂ ‘ਚ ਉਹ ਕਿਸਾਨ ਭੈਣਾਂ ਦੇ ਨਾਲ ਲੰਗਰ ‘ਚ ਰੋਟੀ ਪਕਾਉਂਦੀ ਹੋਈ ਦਿਖਾਈ ਦੇ ਰਹੀ ਹੈ ।
ਜਪਜੀ ਖਹਿਰਾ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ਏਕੇ ਚ ਬਰਕਤ ਹੈ । ਦਰਸ਼ਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ ।
View this post on Instagram