ਪੰਜਾਬੀ ਅਦਾਕਾਰਾ ਕੁਲਰਾਜ ਰੰਧਾਵਾ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

written by Lajwinder kaur | September 24, 2020

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਕੁਲਰਾਜ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਕੇਨੈਡਾ ਦੇ ਗੁਰਦੁਆਰੇ ‘ਚ ਮੱਥਾ ਟੇਕਿਆ ਹੈ ਤੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ ।

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ, ‘ਅਲਖ ਹੈ, ਨਿਰੰਜਨ ਹੈ, ਪਿਤਾ ਹੈ, ਪਰਮੇਸ਼ਵਰ ਹੈ’ । ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਕਮੈਂਟਸ ਬਾਕਸ ‘ਚ ਵਾਹਿਗੁਰੂ ਜੀ ਲਿਖਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਨੇ ।kulraj randhawa instagram pic

ਜੇ ਗੱਲ ਕਰੀਏ ਕੁਲਰਾਜ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਪੰਜਾਬੀ ਫ਼ਿਲਮ ‘ਚ ਕੰਮ ਕਰ ਚੁੱਕੇ ਨੇ ।

ਉਹ ਪੰਜਾਬੀ ਫ਼ਿਲਮੀ ਜਗਤ ਨੂੰ ‘ਤੇਰਾ ਮੇਰਾ ਕੀ ਰਿਸ਼ਤਾ’, ‘ਮੰਨਤ’, ‘ਨਿਧੀ ਸਿੰਘ’ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਦੇ ਚੁੱਕੇ ਹਨ। ਪਿਛਲੇ ਸਾਲ ਉਹ ਬਿੰਨੂ ਢਿੱਲੋਂ ਦੇ ਨਾਲ ‘ਨੌਕਰ ਵਹੁਟੀ ਦਾ’ ਫ਼ਿਲਮ ‘ਚ ਨਜ਼ਰ ਆਏ ਸਨ ।

0 Comments
0

You may also like